ਵਕੀਲ ਮਹਿਰੋਂ, ਮੋਗਾ : ਭਜਨ ਲਾਲ ਸਿਤਾਰਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਮੂਹ ਵਾਰਡ ਵਾਸੀਆਂ ਨੂੰ ਘਰ-ਘਰ ਜਾ ਕੇ ਤਿਰੰਗੇ ਵੰਡੇ ਗਏ ਅਤੇ ਘਰਾਂ ਵਿਚ ਤਿਰੰਗੇ ਲਾਏ ਗਏ।

ਇਸ ਦੌਰਾਨ ਹਰ ਘਰ 'ਚ ਤਿਰੰਗਾ ਲਗਾ ਕੇ ਭਾਰਤ ਮਾਤਾ ਦੀ ਜੈ, ਵੰਦੇ ਮਾਤਰਮ, ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਭਜਨ ਲਾਲ ਸਿਤਾਰਾ ਅਤੇ ਵਿੱਕੀ ਸਿਤਾਰਾ ਨੇ ਦੱਸਿਆ ਕਿ ਤਿਰੰਗੇ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਹਰ ਘਰ ਵਿਚ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਸੱਭਿਆਚਾਰਕ ਵਿਭਾਗ ਵੱਲੋਂ ਦੇਸ਼ ਵਿਚ ਪਹਿਲੀ ਵਾਰ ਅਜਿਹਾ ਸ਼ਾਨਦਾਰ ਸਮਾਗਮ ਕਰਵਾਇਆ ਜਾ ਰਿਹਾ ਹੈ। 75 ਸਾਲਾਂ ਦੇ ਇਤਿਹਾਸ ਵਿਚ ਤਿਰੰਗਾ ਭਾਰਤ ਦੇ ਕਰੋੜਾਂ ਲੋਕਾਂ ਦੇ ਘਰਾਂ ਦੀ ਸ਼ਾਨ ਬਣੇਗਾ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਹੀ ਨਹੀਂ, ਸਗੋਂ ਵਿਦੇਸ਼ਾਂ ਵਿਚ ਵੀ ਭਾਰਤੀ ਤਿਰੰਗਾ ਲਹਿਰਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਇਸ ਮੌਕੇ ਮਨੋਜ ਅਰੋੜਾ, ਭੁਪਿੰਦਰ ਹੈਪੀ, ਸ਼ਿਵ ਟੰਡਨ, ਪੇ੍ਮ, ਚਮਨ ਲਾਲ, ਰਾਮ ਕਿਸ਼ਨ, ਅਮਨ ਸ਼ਰਮਾ, ਦੀਪਕ ਮਲਹੋਤਰਾ ਆਦਿ ਹਾਜ਼ਰ ਸਨ।