ਭਾਜਪਾ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ : ਰੱਤੀਆਂ
ਭਾਜਪਾ ਵੱਲੋਂ ਪਾਰਟੀ ਨੂੰ ਮਜ਼ਬੂਤ
Publish Date: Mon, 02 Mar 2026 03:41 PM (IST)
Updated Date: Tue, 03 Mar 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਘੱਲ ਕਲਾਂ: ਭਾਜਪਾ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾਂਦੇ ਹਨ, ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਲਈ ਤਿਆਰ ਕੀਤੀ ਗਈ ਰਣਨੀਤੀ ਦੇ ਤਹਿਤ ਮੋਗਾ ਜ਼ਿਲ੍ਹੇ ਦੇ ਪ੍ਰਧਾਨ ਡਾ. ਹਰਜੋਤ ਕਮਲ ਵੱਲੋਂ ਸਤਿੰਦਰਪ੍ਰੀਤ ਸਿੰਘ ਰੱਤੀਆਂ ਨੂੰ ਐੱਸਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਤਿੰਦਰਪ੍ਰੀਤ ਸਿੰਘ ਰੱਤੀਆਂ ਨੇ ਕਿਹਾ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਮੈਂਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਪਾਰਟੀ ਦੇ ਸਾਰੇ ਆਗੂਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕਰਾਂਗਾ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਲਿਆਉਣ ਲਈ ਦਿਨ-ਰਾਤ ਮਿਹਨਤ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਐੱਸਸੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪਾਰਟੀ ਨੂੰ ਸ਼ਿਫਾਰਸ਼ ਕਰਾਂਗਾ। ਰੱਤੀਆਂ ਵੱਲੋਂ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੋਗਾ ਜ਼ਿਲ੍ਹੇ ਦੇ ਪ੍ਰਧਾਨ ਡਾ. ਹਰਜੋਤ ਕਮਲ ਦਾ ਵੀ ਧੰਨਵਾਦ ਕੀਤਾ ਹੈ।