ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਨਿਰਦੇਸ਼ ਜਾਰੀ
ਮੁੱਖ ਮੰਤਰੀ ਸਿਹਤ ਯੋਜਨਾਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਨਿਰਦੇਸ਼ ਜਾਰੀ
Publish Date: Wed, 25 Feb 2026 04:19 PM (IST)
Updated Date: Thu, 26 Feb 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨਸ਼ੀਲ ਹੈ, ਕਾਮਨ ਸਰਿਵਸ ਰਾਹੀਂ ਰੋਜਾਨਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਤੋਂ ਇਲਾਵਾ ਵਿਸ਼ੇਸ਼ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਜਸਪਿੰਦਰ ਸਿੰਘ ਆਈਏਐੱਸ ਨੇ ਅੱਜ ਜ਼ਿਲ੍ਹੇ ਦੇ ਸਮੂਹ ਐੱਨਜੀਓਜ਼ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਇਸ ਯੋਜਨਾ ਤਹਿਤ ਹੋ ਰਹੀ ਰਜਿਸਟ੍ਰੇਸ਼ਨ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਵਿਚ ਇਹ ਵਿਸ਼ੇਸ਼ ਕੈਂਪ ਜਾਰੀ ਹਨ। ਮੋਗਾ ਜ਼ਿਲ੍ਹੇ ਵਿਚ ਵਿਸ਼ੇਸ਼ ਕੈਂਪਾਂ ਦੇ ਨਾਲ ਨਾਲ 300 ਕਾਮਨ ਸਰਵਿਸ ਸੈਂਟਰਾਂ ਵਿਖੇ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਸਕਦੇ ਹਨ । ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਕੋਲ ਆਪਣਾ ਆਧਾਰ ਕਾਰਡ ਜਿਸ ਨਾਲ ਮੋਬਾਇਲ ਨੰਬਰ ਲਿੰਕ ਹੋਵੇ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ। ਜੇਕਰ ਕਿਸੇ ਪਰਿਵਾਰਿਕ ਮੈਂਬਰ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਜਨਮ ਸਰਟੀਫ਼ਿਕੇਟ ਲਾਜ਼ਮੀ ਹੈ। ਉਨ੍ਹਾਂ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਵਿਸ਼ੇਸ਼ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲੋਕਾਂ ਤੱਕ ਲਾਭ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਉਣ ਤਾਂ ਕਿ ਇਸ ਯੋਜਨਾ ਦਾ ਹਰੇਕ ਲੋੜਵੰਦ ਪਰਿਵਾਰ ਨੂੰ ਲਾਭ ਮਿਲ ਸਕੇ। ਇਸ ਮੌਕੇ ਜਸਪਿੰਦਰ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਿਲ ਕੀਤਾ ਗਿਆ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦੇਣਾ ਅਤੇ ਹਰ ਪਰਿਵਾਰ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸੰਸਥਾਵਾਂ ਨੂੰ ਹੋਰ ਸਮਾਜ ਸੇਵਾ ਦੇ ਕੰਮਾਂ ਵਾਸਤੇ ਪ੍ਰੇਰਿਤ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਵੀ ਐੱਨਜੀਓਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।