- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੇ ਸੱਦੇ ’ਤੇ ਜ਼ਿਲ੍ਹਾ ਮੋਗਾ ਦੀ ਬ੍ਰਾਂਚ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਸਹਿਗਲ, ਚੇਅਰਮੈਨ ਡਾ. ਬਲਦੇਵ ਸਿੰਘ ਧੂੜਕੋਟ ਅਤੇ ਜਨਰਲ ਸਕੱਤਰ ਰਾਜਿੰਦਰ ਸਿੰਘ ਲੋਪੋਂ ਦੀ ਅਗਵਾਈ ਹੇਠ ਮਾਣਯੋਗ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਚਿਤਾਵਨੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ, ਸੂਬਾ ਕਮੇਟੀ ਮੈਂਬਰ ਸਵਰਨ ਸਿੰਘ ਮੋਗਾ, ਸੁਖਪਾਲ ਸਿੰਘ ਢਿੱਲਵਾਂ, ਜ਼ਿਲ੍ਹਾ ਕੈਸ਼ੀਅਰ ਬਲਜਿੰਦਰ ਸਿੰਘ ਰੌਲੀ, ਜ਼ਿਲ੍ਹਾ ਸਰਪ੍ਰਸਤ ਭਗਵੰਤ ਸਿੰਘ ਦੁੱਨੇਕੇ, ਲੇਡੀ ਵਿੰਗ ਦੀਆਂ ਆਗੂ ਡਾ. ਬਲਵਿੰਦਰ ਕੌਰ ਅਤੇ ਡਾ. ਕੁਸਮ ਸ਼ਰਮਾ ਭਿੰਡਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਜ਼ਿਲ੍ਹਾ ਆਗੂ, ਬਲਾਕ ਪ੍ਰਧਾਨ ਅਤੇ ਕੈਸ਼ੀਅਰ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਪਿੰਡਾਂ ਅਤੇ ਸ਼ਹਿਰਾਂ ’ਚ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਚਿਰੋਕਣੀ ਮੰਗ ਸ਼ਾਰਟ ਟਾਈਮ ਟਰੇਨਿੰਗ ਦੇ ਕੇ ਕਾਨੂੰਨੀ ਮਾਨਤਾ ਦੇਣ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਇਹ ਮਸਲਾ ਜਿਓਂ ਦਾ ਤਿਉਂ ਹੈ। ਆਗੂਆਂ ਨੇ ਦੱਸਿਆ ਕਿ 26 ਨਵੰਬਰ 2024 ਨੂੰ ਮਾਣਯੋਗ ਸਿਹਤ ਮੰਤਰੀ ਦੀ ਅਗਵਾਈ ਹੇਠ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਅਤੇ ਹੋਰ ਉੱਚ ਸਿਹਤ ਅਧਿਕਾਰੀਆਂ ਨਾਲ ਪੰਜ ਮੈਂਬਰੀ ਵਫ਼ਦ ਦੀ ਪੈਨਲ ਮੀਟਿੰਗ ਹੋਈ ਸੀ, ਜਿਸ ਵਿਚ ਸ਼ਾਰਟ ਟਾਈਮ ਟਰੇਨਿੰਗ ਦੇ ਕੇ ਕਾਨੂੰਨੀ ਮਾਨਤਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਇਸ ਤੋਂ ਬਾਅਦ 16 ** ਅਤੇ 26 ਤੇ 27 ਅਪ੍ਰੈਲ ਨੂੰ ਸੰਸਦੀ ਕਮੇਟੀ ਅਤੇ ਪ੍ਰਿੰਸੀਪਲ ਸਿਹਤ ਸਕੱਤਰ ਨਾਲ ਹੋਈਆਂ ਮੀਟਿੰਗਾਂ ਵਿੱਚ ਵੀ ਜਲਦੀ ਟਰੇਨਿੰਗ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮਸਲਾ ਜਿਉਂ ਦਾ ਤਿਉਂ ਲਟਕ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਨਵੰਬਰ ਤੱਕ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਟਰੇਨਿੰਗ ਸਬੰਧੀ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਜਥੇਬੰਦੀ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਾਕੇਸ਼ ਕੁਮਾਰ ਮੋਗਾ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਮਾਣੂੰਕੇ, ਸੀਨੀਅਰ ਮੀਤ ਪ੍ਰਧਾਨ ਅਜੀਤ ਸਿੰਘ ਜਨੇਰ, ਗਗਨ ਡਾਲਾ, ਮੀਤ ਪ੍ਰਧਾਨ ਨਿਰਮਲ ਸਿੰਘ ਜਲਾਲਾਬਾਦ, ਸਹਿ ਕੈਸ਼ੀਅਰ ਕ੍ਰਿਸ਼ਨ ਮੋਗਾ, ਗੁਰਪਿਆਰ ਸਿੰਘ ਮੱਲਕੇ, ਜਸਵੰਤ ਸਿੰਘ ਸੇਖਾ, ਬਲਾਕ ਸਮਾਲਸਰ ਦੇ ਪ੍ਰਧਾਨ ਗੁਰਚਰਨ ਸਿੰਘ ਸਾਹੋਕੇ, ਬਲਾਕ ਮੋਗਾ ਵਨ ਦੇ ਪ੍ਰਧਾਨ ਅਵਤਾਰ ਸਿੰਘ ਕੋਕਰੀ, ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਮੇਲ ਸਿੰਘ ਲੁਧਾਈਕੇ, ਬਲਾਕ ਸਿਟੀ ਦੇ ਪ੍ਰਧਾਨ ਦਰਸ਼ਨ ਲਾਲ, ਬਲਾਕ ਮੋਗਾ-2 ਦੇ ਪ੍ਰਧਾਨ ਪਰਮਜੀਤ ਸਿੰਘ ਵੱਡਾ ਘਰ, ਨਿਹਾਲ ਸਿੰਘ ਵਾਲਾ ਤੋਂ ਕੇਵਲ ਸਿੰਘ ਮਾਛੀਕੇ, ਅਵਤਾਰ ਸਿੰਘ ਝੰਡੇਵਾਲਾ, ਬਲਾਕ ਕੈਸ਼ੀਅਰ ਚੰਦ ਸਿੰਘ ਬਾਘਾ ਪੁਰਾਣਾ, ਡਾ. ਸਾਹਿਬ ਸਿੰਘ, ਡਾ. ਲਖਵਿੰਦਰ ਸਿੰਘ ਡਰੋਲੀ ਭਾਈ, ਡਾ. ਬਲਵਿੰਦਰ ਕੁਮਾਰ, ਡਾ. ਸਤਪਾਲ ਮੌਰੀਆ, ਡਾ. ਜਗਸੀਰ ਸਿੰਘ ਡਾਲਾ, ਡਾ. ਸ਼ਿੰਦਰਪਾਲ ਸਿੰਘ ਮੱਲਕੇ, ਡਾ. ਕੁਲਵੰਤ ਸਿੰਘ ਲੋਹਾਰਾ ਸਮੇਤ ਹੋਰ ਆਗੂ ਹਾਜ਼ਰ ਸਨ।