- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟਰਡ 295 ਜ਼ਿਲਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਮੈਡੀਕਲ ਭਵਨ ਮੋਗਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿਚ ਅਹੁਦੇਦਾਰ ਪੁੱਜੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ. ਜਸਬੀਰ ਸਿੰਘ ਸਹਿਗਲ ਅਤੇ ਜ਼ਿਲ੍ਹਾ ਚੇਅਰਮੈਨ ਡਾ. ਬਲਦੇਵ ਸਿੰਘ ਧੂੜਕੋਟ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਟਾਲ ਮਟੋਲ ਜਾਂ ਲਾਰਿਆਂ ਦੀ ਨੀਤੀ ਛੱਡ ਕੇ ਜਲਦੀ ਟਰੇਨਿੰਗ ਸ਼ੁਰੂ ਕਰਨ ਬਾਰੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਸੂਬਾ ਜਨਰਲ ਸਕੱਤਰ ਡਾ. ਗੁਰਮੇਲ ਸਿੰਘ ਮਾਛੀਕੇ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਰਜਿੰਦਰ ਸਿੰਘ ਲੋਪੋਂ ਨੇ ਸਖ਼ਤੀ ਨਾਲ ਕਿਹਾ ਕਿ ਪੰਜਾਬ ਦੇ ਕਰੀਬ ਡੇਢ ਲੱਖ ਗੈਰ ਰਜਿਸਟਰ ਪ੍ਰੈਕਟੀਸ਼ਨਰਾਂ ਨੂੰ ਕੰਮ ਕਰਨ ਦਾ ਕਾਨੂੰਨੀ ਅਧਿਕਾਰ ਦੇਣ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਉਠਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਵੀ ਇਸ ਮੰਗ ਨੂੰ ਜਾਇਜ਼ ਮੰਨਦਿਆਂ ਹੱਲ ਕਰਨ ਦੇ ਵਾਅਦੇ ਕੀਤੇ ਸਨ ਪਰ ਅਮਲੀ ਤੌਰ ’ਤੇ ਕੋਈ ਹੱਲ ਨਹੀਂ ਕੀਤਾ ਗਿਆ। ਸੂਬਾ ਜਨਰਲ ਸਕੱਤਰ ਡਾਕਟਰ ਗੁਰਮੇਲ ਸਿੰਘ ਮਾਛੀਕੇ ਅਨੁਸਾਰ ਜਥੇਬੰਦੀ ਵੱਲੋਂ ਹਜ਼ਾਰਾਂ ਮੈਂਬਰਾਂ ਦੇ ਲੋੜੀਦੇ ਦਸਤਾਵੇਜ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਪਰ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਟ੍ਰੇਨਿੰਗ ਸ਼ੁਰੂ ਕਰਨ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ 25 ਨਵੰਬਰ ਤੱਕ ਸਰਕਾਰ ਨੇ ਇਸ ਸਬੰਧੀ ਕੋਈ ਸਾਰਥਕ ਫੈਸਲਾ ਨਾ ਲਿਆ ਤਾਂ ਸੂਬਾ ਪੱਧਰੀ ਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਡਾ. ਜਸਬੀਰ ਸਿੰਘ ਸਹਿਗਲ, ਜ਼ਿਲ੍ਹਾ ਚੇਅਰਮੈਨ ਡਾ. ਬਲਦੇਵ ਸਿੰਘ ਧੂੜਕੋਟ, ਸੂਬਾ ਜਨਰਲ ਸਕੱਤਰ ਡਾ. ਗੁਰਮੇਲ ਸਿੰਘ ਮਾਛੀਕੇ, ਜ਼ਿਲ੍ਹਾ ਜਨਰਲ ਸਕੱਤਰ ਡਾ. ਰਜਿੰਦਰ ਸਿੰਘ ਲੋਪੋਂ, ਸੂਬਾ ਕਮੇਟੀ ਮੈਂਬਰ ਡਾ ਸਵਰਨ ਸਿੰਘ ਮੋਗਾ, ਸੂਬਾ ਕਮੇਟੀ ਮੈਂਬਰ ਡਾ. ਸੁਖਪਾਲ ਸਿੰਘ ਢਿੱਲਵਾਂ, ਜ਼ਿਲ੍ਹਾ ਕੈਸ਼ੀਅਰ ਬਲਜਿੰਦਰ ਸਿੰਘ ਰੌਲੀ, ਸਹਾਇਕ ਕੈਸ਼ੀਅਰ ਕ੍ਰਿਸ਼ਨ, ਜ਼ਿਲ੍ਹਾ ਪ੍ਰੈੱਸ ਸਕੱਤਰ ਡਾਕ ਰਕੇਸ਼ ਕੁਮਾਰ ਮੋਗਾ, ਲੇਡੀਜ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਬਲਵਿੰਦਰ ਕੌਰ, ਡਾ. ਕੁਸਮ ਸ਼ਰਮਾ ਧਰਮਕੋਟ, ਗੁਰ ਪਿਆਰ ਸਿੰਘ ਮੱਲਕੇ, ਜ਼ਿਲ੍ਹਾ ਸਰਪ੍ਰਸਤ ਭਗਵੰਤ ਸਿੰਘ ਦੁੱਨੇਕੇ, ਜਗਸੀਰ ਸਿੰਘ ਡਾਲਾ, ਜਸਵੰਤ ਸਿੰਘ, ਗਗਨਦੀਪ ਸ਼ਰਮਾ, ਗੁਰਚਰਨ ਸਿੰਘ ਸਾਹੋਕੇ, ਸ਼ਿੰਦਰਪਾਲ ਸਿੰਘ, ਪਰਮਜੀਤ ਸਿੰਘ ਵੱਡਾ ਘਰ, ਸਾਹਿਬ ਸਿੰਘ, ਲਖਵਿੰਦਰ ਸਿੰਘ ਡਰੋਲੀ ਭਾਈ, ਜਸਵੀਰ ਸਿੰਘ ਮਾਣੂੰਕੇ, ਹਰਦੀਪ ਸਿੰਘ ਮਾਣੂੰਕੇ, ਕੇਵਲ ਸਿੰਘ ਮਾਛੀਕੇ, ਕੁਲਵੰਤ ਸਿੰਘ ਲੁਹਾਰਾ, ਅਵਤਾਰ ਸਿੰਘ ਗੁਲਸ਼ਨ ਝੰਡੇਵਾਲਾ, ਅਵਤਾਰ ਸਿੰਘ ਕੋਕਰੀ, ਨਿਰਮਲ ਸਿੰਘ ਜਲਾਲਾਬਾਦ, ਅਜੀਤ ਸਿੰਘ ਜਨੇਰ, ਬਲਾਕ ਸਿਟੀ ਪ੍ਰਧਾਨ ਦਰਸ਼ਨ ਲਾਲ, ਬਲਾਕ ਸਿਟੀ ਕੈਸ਼ੀਅਰ ਬਲਵਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਸਾਥੀ ਸ਼ਾਮਲ ਸਨ।