ਰਾਜਵੰਤ ਮਾਹਲਾ ਨੂੰ ਪਾਰਟੀ ਵਰਕਰਾਂ ਵੱਲੋਂ ਮਿਲ ਰਿਹਾ ਅਥਾਹ ਪਿਆਰ ਤੇ ਸਮਰਥਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੌਮੀ
Publish Date: Sat, 03 Oct 2026 04:43 PM (IST)
Updated Date: Sun, 04 Oct 2026 04:04 AM (IST)
ਘਰ ਪਹੁੰਚ ਕੇ ਪੰਥਕ ਵਿਦਵਾਨਾਂ ਤੇ ਪ੍ਰਚਾਰਕਾਂ ਵੱਲੋਂ ਸਿਰੋਪਾਓ ਨਾਲ ਕੀਤਾ ਸਨਮਾਨ ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੌਮੀ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਰਾਜਵੰਤ ਸਿੰਘ ਮਾਹਲਾ ਨੂੰ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਲਗਾਤਾਰ ਪਿਆਰ ਤੇ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਰਾਜਵੰਤ ਸਿੰਘ ਮਾਹਲਾ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲ ਰਹੇ ਇਸ ਪਿਆਰ ਅਤੇ ਸਤਿਕਾਰ ਲਈ ਸਾਰਿਆਂ ਦੇ ਅਭਾਰੀ ਹਨ। ਮਾਹਲਾ ਨੇ ਕਿਹਾ ਕਿ ਉਨ੍ਹਾਂ ਲਈ ਵਿਸ਼ੇਸ਼ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਪੰਥ ਦੇ ਪ੍ਰਸਿੱਧ ਵਿਦਵਾਨਾਂ ਅਤੇ ਪ੍ਰਚਾਰਕਾਂ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਇਸ ਸਨਮਾਨ ਨੂੰ ਨਿੱਜੀ ਤੌਰ ’ਤੇ ਆਪਣੀ ਉਪਲਬਧੀ ਨਹੀਂ, ਸਗੋਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੀ ਅਪਾਰ ਕਿਰਪਾ ਮੰਨਦੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਪ੍ਰਚਾਰਕ ਭਾਈ ਲਖਵੀਰ ਸਿੰਘ ਮੋਗਾ, ਭਾਈ ਮਨਪ੍ਰੀਤ ਸਿੰਘ ਧੱਲੇਕੇ, ਭਾਈ ਕੁਲਬੀਰ ਸਿੰਘ ਮਨਾਵਾਂ, ਭਾਈ ਚਮਕੌਰ ਸਿੰਘ ਖੋਸਾ ਧਰਮ ਪ੍ਰਚਾਰ ਕਮੇਟੀ ਅਤੇ ਅਮਨਦੀਪ ਸਿੰਘ ਖੋਸਾ ਖੇਡ ਵਿਭਾਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਰਾਜਵੰਤ ਸਿੰਘ ਮਾਹਲਾ ਨੇ ਕਿਹਾ ਕਿ ਪੰਥਕ ਸ਼ਖ਼ਸੀਅਤਾਂ ਵੱਲੋਂ ਦਿੱਤਾ ਗਿਆ ਇਹ ਸਤਿਕਾਰ ਉਨ੍ਹਾਂ ਲਈ ਬੇਹੱਦ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਪਿਆਰ ਅਤੇ ਸਨਮਾਨ ਨੂੰ ਹਮੇਸ਼ਾ ਯਾਦ ਰੱਖਣਗੇ ਅਤੇ ਇਸ ਨੂੰ ਆਪਣੇ ਲਈ ਹੋਰ ਜ਼ਿੰਮੇਵਾਰੀ ਨਾਲ ਪੰਥ ਅਤੇ ਕੌਮ ਦੀ ਸੇਵਾ ਕਰਨ ਦੀ ਪ੍ਰੇਰਣਾ ਵਜੋਂ ਲੈਂਦੇ ਹਨ। ਉਨ੍ਹਾਂ ਸਾਰੇ ਪ੍ਰਚਾਰਕਾਂ ਅਤੇ ਸਨਮਾਨ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਥ ਅਤੇ ਕੌਮ ਦੀ ਸੇਵਾ ਕਰਨਾ ਹੈ ਅਤੇ ਇਸ ਰਾਹ ’ਤੇ ਚੱਲਣ ਲਈ ਉਹ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਨ। ਮਾਹਲਾ ਨੇ ਕਿਹਾ, “ਮੈਂ ਵਾਹਿਗੁਰੂ ਜੀ ਦੇ ਦਰ ’ਤੇ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਪੰਥ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ ਅਤੇ ਕੌਮ ਦੀ ਸੇਵਾ ਕਰਦਿਆਂ ਮੇਰੀ ਦ੍ਰਿੜਤਾ ਬਣੀ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵੱਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਸਹਿਯੋਗ ਨੂੰ ਉਹ ਆਪਣੀ ਤਾਕਤ ਸਮਝਦੇ ਹਨ ਅਤੇ ਭਵਿੱਖ ਵਿਚ ਵੀ ਪਾਰਟੀ ਵਰਕਰਾਂ ਨਾਲ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਯਤਨਸ਼ੀਲ ਰਹਿਣਗੇ।