ਪੰਜਾਬ ਬੰਦ ਦਾ ਅਸਰ : ਮੋਗਾ ਦੇ ਮੇਨ ਚੌਂਕ 'ਚ ਧਰਨੇ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ ਡਿਟੇਨ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਤਹਿਤ ਮੋਗਾ ਦੇ ਮੇਨ ਚੌਂਕ ਵਿੱਚ ਧਰਨਾ ਲਗਾਉਣ ਦੀ ਤਿਆਰੀ ਕਰ ਰਹੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਡਿਟੇਨ ਕਰ ਲਿਆ। ਜਾਣਕਾਰੀ ਅਨੁਸਾਰ, ਜਦੋਂ ਆਗੂ ਮੇਨ ਚੌਂਕ ਮੋਗਾ ਵਿੱਚ ਧਰਨਾ ਲਗਾਉਣ ਲਈ ਦਰੀਆਂ ਵਿਛਾ ਰਹੇ ਸਨ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਮਹਿਣਾ ਥਾਣੇ ਲਿਜਾਇਆ ਗਿਆ।
Publish Date: Thu, 15 Oct 2026 10:46 AM (IST)
Updated Date: Thu, 15 Oct 2026 10:47 AM (IST)
ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਮੋਗਾ - ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਤਹਿਤ ਮੋਗਾ ਦੇ ਮੇਨ ਚੌਂਕ ਵਿੱਚ ਧਰਨਾ ਲਗਾਉਣ ਦੀ ਤਿਆਰੀ ਕਰ ਰਹੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਡਿਟੇਨ ਕਰ ਲਿਆ। ਜਾਣਕਾਰੀ ਅਨੁਸਾਰ, ਜਦੋਂ ਆਗੂ ਮੇਨ ਚੌਂਕ ਮੋਗਾ ਵਿੱਚ ਧਰਨਾ ਲਗਾਉਣ ਲਈ ਦਰੀਆਂ ਵਿਛਾ ਰਹੇ ਸਨ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਮਹਿਣਾ ਥਾਣੇ ਲਿਜਾਇਆ ਗਿਆ।
ਇਸ ਕਾਰਵਾਈ ਦੌਰਾਨ ਅਗਵਾਈ ਕਰਤਾ ਤਰਨਦੀਪ ਸਿੰਘ ਗਿੱਲ, ਉਨ੍ਹਾਂ ਦੇ ਭਰਾ ਜਗਜਿੰਦਰ ਸਿੰਘ, ਕੁਲਦੀਪ ਸਿੰਘ ਖੁਖਰਾਣਾ, ਨਿਰਮਲ ਸਿੰਘ ਸਕੱਤਰ ਜਨਰਲ, ਰਾਜਾ ਖੁਖਰਾਣਾ, ਦਰਸ਼ਨ ਸਿੰਘ, ਭਜਨ ਸਿੰਘ, ਗੁਰਮੇਲ ਸਿੰਘ, ਕ੍ਰਿਸ਼ਨ ਪ੍ਰਤਾਪ, ਹਰਨੇਕ ਸਿੰਘ, ਦਰਬਾਰਾ ਸਿੰਘ ਘੋਲੀਆ ਅਤੇ ਹਰਪ੍ਰੀਤ ਕੌਰ ਮੋਗਾ ਸਮੇਤ ਹੋਰਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ।
ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਮੋਗਾ ਦੇ ਮੇਨ ਚੌਂਕ ਵਿੱਚ ਧਰਨਾ ਲਗਾਉਣ ਲਈ ਕੀਤੀ ਜਾ ਰਹੀ ਤਿਆਰੀ ਦੌਰਾਨ ਪੁਲਿਸ ਦੀ ਇਸ ਕਾਰਵਾਈ ਨਾਲ ਮੌਕੇ ’ਤੇ ਹਲਚਲ ਪੈਦਾ ਹੋ ਗਈ। ਆਗੂਆਂ ਨੂੰ ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਕੇ ਮਹਿਣਾ ਥਾਣੇ ਲਿਜਾਇਆ ਗਿਆ।
ਇਸ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰੀ ਦੇ ਕਾਰਨਾਂ, ਹਿਰਾਸਤ ਵਿੱਚ ਲਏ ਗਏ ਆਗੂਆਂ ਦੀ ਅਗਲੀ ਕਾਰਵਾਈ ਅਤੇ ਉਨ੍ਹਾਂ ਦੀ ਰਿਹਾਈ ਸਬੰਧੀ ਅਧਿਕਾਰਤ ਬਿਆਨ ਦੀ ਉਡੀਕ ਹੈ।