- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਥ ਅਗਰਵਾਲ ਸਭਾ ਦੀ ਇਕ ਮਹੱਤਵਪੂਰਨ

ਪਵਨ ਗਰਗ, ਪੰਜਾਬੀ ਜਾਗਰਣ, ਬਾਘਾਪੁਰਾਣਾ: ਯੂਥ ਅਗਰਵਾਲ ਸਭਾ ਦੀ ਇਕ ਮਹੱਤਵਪੂਰਨ ਮੀਟਿੰਗ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਅਮਿਤ ਅਗਰਵਾਲ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਪਵਨ ਗੋਇਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿਚ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦਿਆਂ ਸੰਸਥਾ ਦੀ ਭਵਿੱਖੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਅਮਿਤ ਅਗਰਵਾਲ ਨੇ ਕਿਹਾ ਕਿ ਯੂਥ ਅਗਰਵਾਲ ਸਭਾ ਦਾ ਮੁੱਖ ਉਦੇਸ਼ ਸਮੂਹ ਅਗਰਵਾਲ ਭਾਈਚਾਰੇ ਨੂੰ ਇਕ ਮੰਚ ’ਤੇ ਇਕੱਠਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾ ਆਪਣੇ ਭਾਈਚਾਰੇ ਦੇ ਦੁੱਖ ਸੁੱਖ ਵਿਚ ਸਾਂਝੀ ਬਣ ਕੇ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਪਰੰਪਰਾ ਜਾਰੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਲੋੜਵੰਦ ਅਗਰਵਾਲ ਪਰਿਵਾਰ ਦੀ ਮਦਦ ਕਰਨਾ ਸੰਸਥਾ ਦੀ ਪ੍ਰਥਮ ਜ਼ਿੰਮੇਵਾਰੀ ਹੈ ਅਤੇ ਇਸ ਮਕਸਦ ਨੂੰ ਲੈ ਕੇ ਕੋਈ ਕਸਰ ਨਹੀਂ ਛੱਡੀ ਜਾਵੇਗੀ। ਪ੍ਰਧਾਨ ਅਮਿਤ ਅਗਰਵਾਲ ਨੇ ਅੱਗੇ ਦੱਸਿਆ ਕਿ ਸੰਸਥਾ ਦੇ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਜਲਦ ਹੀ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਜੋੜਨ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਯੂਥ ਅਗਰਵਾਲ ਸਭਾ ਦੇ ਪਰਿਵਾਰ ਵਿਚ ਵਾਧਾ ਕਰਨਾ ਅਤੇ ਨਵੀਂ ਸੋਚ ਨਾਲ ਸੰਸਥਾ ਨੂੰ ਅੱਗੇ ਵਧਾਉਣਾ ਸਮੇਂ ਦੀ ਲੋੜ ਹੈ। ਇਸ ਲਈ ਮੈਂਬਰਸ਼ਿੱਪ ਮੁਹਿੰਮ ਚਲਾਕੇ ਹੋਰ ਨੌਜਵਾਨਾਂ ਨੂੰ ਜੋੜਿਆ ਜਾਵੇਗਾ। ਸਰਪ੍ਰਸਤ ਪਵਨ ਗੋਇਲ ਨੇ ਆਪਣੇ ਸੰਬੋਧਨ ਵਿਚ ਨਵ ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਐਡਵੋਕੇਟ ਅਮਿਤ ਅਗਰਵਾਲ ਦੀ ਅਗਵਾਈ ਹੇਠ ਯੂਥ ਅਗਰਵਾਲ ਸਭਾ ਨਵੀਆਂ ਉਚਾਈਆਂ ਨੂੰ ਛੂਹੇਗੀ। ਉਨ੍ਹਾਂ ਨੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸੰਸਥਾ ਦੇ ਮਕਸਦਾਂ ਨੂੰ ਸਫ਼ਲ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਯੂਥ ਅਗਰਵਾਲ ਸਭਾ ਵੱਲੋਂ ਸਮਾਜ ਸੇਵੀ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ। ਲੋੜਵੰਦ ਪਰਿਵਾਰਾਂ ਦੀ ਸਹਾਇਤਾ, ਵਿਦਿਆਰਥੀਆਂ ਨੂੰ ਸ਼ਿਕਸ਼ਾ ਸਹਾਇਤਾ, ਰਕਤਦਾਨ ਕੈਂਪ ਅਤੇ ਹੋਰ ਲੋਕ ਭਲਾਈ ਦੇ ਪ੍ਰੋਗਰਾਮ ਆਯੋਜਿਤ ਕਰਨ ’ਤੇ ਵੀ ਵਿਚਾਰ ਕੀਤਾ ਗਿਆ। ਮੈਂਬਰਾਂ ਨੇ ਭਰੋਸਾ ਦਿਵਾਇਆ ਕਿ ਉਹ ਸੰਸਥਾ ਦੀ ਮਜ਼ਬੂਤੀ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣਗੇ। ਅੰਤ ਵਿਚ ਪ੍ਰਧਾਨ ਅਮਿਤ ਅਗਰਵਾਲ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਥ ਅਗਰਵਾਲ ਸਭਾ ਸਿਰਫ਼ ਇਕ ਸੰਸਥਾ ਨਹੀਂ, ਸਗੋਂ ਇਕ ਪਰਿਵਾਰ ਹੈ, ਜਿਸ ਦਾ ਮਕਸਦ ਭਾਈਚਾਰੇ ਦੀ ਤਰੱਕੀ ਅਤੇ ਇਕਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਗਰਵਾਲ ਨੂੰ ਸੰਸਥਾ ਦੀ ਲੋੜ ਯੂਥ ਅਗਵਾਲ ਸਭਾ ਉਨ੍ਹਾਂ ਨਾਲ ਖੜ੍ਹੀ ਹੈ, ਉਨ੍ਹਾਂ ਨੇ ਕਿਹਾ ਕਿ ਸਭ ਦੇ ਸਹਿਯੋਗ ਨਾਲ ਸੰਸਥਾ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਬਣਾਇਆ।