
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪ੍ਰੈੱਸ ਕਲੱਬ ਕੋਟ ਈਸੇ ਖਾਂ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਪ੍ਰੈੱਸ ਕਲੱਬ ਕੋਟ ਈਸੇ ਖਾਂ ਸਬ-ਡਿਵੀਜ਼ਨ ਧਰਮਕੋਟ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ੀਰਾ ਰੋਡ ਸਥਿਤ ਬਖ਼ਸ਼ੀਸ਼ ਪਲਾਈਵੁੱਡ ਦੇ ਸ਼ੋਅਰੂਮ ਵਿਖੇ ਕਲੱਬ ਦੇ ਪ੍ਰਧਾਨ ਜਗਰਾਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਲੱਬ ਦੇ ਰਜਿਸਟਰ ਹੋਣ ਉਪਰੰਤ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਅਧਿਕਾਰਤ ਆਈ-ਕਾਰਡ ਜਾਰੀ ਕਰਕੇ ਵੰਡੇ ਗਏ। ਮੀਟਿੰਗ ’ਚ ਸਰਪ੍ਰਸਤ ਪੁਨੀਤ ਗਰੋਵਰ, ਚੇਅਰਮੈਨ ਖੇਤਪਾਲ ਸਿੰਘ, ਸਕੱਤਰ ਬਖ਼ਸ਼ੀਸ਼ ਵਰਮਾ, ਜਨਰਲ ਸਕੱਤਰ ਡਾ. ਮਹਿੰਦਰ ਸਿੰਘ, ਸਹਾਇਕ ਜਨਰਲ ਸਕੱਤਰ ਡਾ. ਗੁਰਦੇਵ ਸਿੰਘ, ਖ਼ਜ਼ਾਨਚੀ ਰਾਜਿੰਦਰ ਕੁਮਾਰ, ਪ੍ਰੈੱਸ ਸਕੱਤਰ ਵਿਕਾਸ ਗਰੋਵਰ ਅਤੇ ਕਾਰਜਕਾਰੀ ਮੈਂਬਰ ਓਂਕਾਰ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਡਾ. ਕੁਲਵੰਤ ਸਿੰਘ ਸੰਧੂ, ਸਹਾਇਕ ਮੀਤ ਪ੍ਰਧਾਨ ਜੋਗਿੰਦਰ ਪਾਲ ਮਾਲੜਾ ਅਤੇ ਮੀਤ ਪ੍ਰਧਾਨ ਡਾ. ਰਾਜਦਵਿੰਦਰ ਸਿੰਘ ਗਿੱਲ ਨੇ ਫੋਨ ਰਾਹੀਂ ਆਪਣੀ ਹਾਜ਼ਰੀ ਦਰਜ ਕਰਵਾਈ। ਮੀਟਿੰਗ ਦੌਰਾਨ ਕੋਟ ਈਸੇ ਖਾਂ ਸ਼ਹਿਰ ’ਚ ਵਧ ਰਹੀ ਟਰੈਫਿਕ ਦੀ ਸਮੱਸਿਆ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਸ਼ਹਿਰ ’ਚ ਟਰੈਫਿਕ ਦੀ ਵਧਦੀ ਸਮੱਸਿਆ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ, ਜਿਸ ਕਾਰਨ ਰੋਜ਼ਾਨਾ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮਾਮਲੇ ਨੂੰ ਮੀਡੀਆ ਰਾਹੀਂ ਪ੍ਰਸ਼ਾਸਨ ਦੇ ਧਿਆਨ ’ਚ ਲਿਆ ਕੇ ਢੁਕਵੇਂ ਹੱਲ ਲਈ ਯਤਨ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕਲੱਬ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਕੋਟ ਈਸੇ ਖਾਂ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਲੋਕ-ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਪੱਤਰਕਾਰ ਭਾਈਚਾਰਾ ਆਪਣੀ ਸਮਾਜਿਕ ਅਤੇ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਂਦਿਆਂ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਨਿਰੰਤਰ ਆਵਾਜ਼ ਬੁਲੰਦ ਕਰੇਗਾ। ਮੀਟਿੰਗ ਵਿਚ ਪ੍ਰੈੱਸ ਕਲੱਬ ਦੀ ਮਜ਼ਬੂਤੀ, ਅਹੁਦੇਦਾਰਾਂ ਅਤੇ ਮੈਂਬਰਾਂ ਦਰਮਿਆਨ ਆਪਸੀ ਤਾਲਮੇਲ, ਏਕਤਾ ਅਤੇ ਸਹਿਯੋਗ ਬਣਾਈ ਰੱਖਣ ਸਬੰਧੀ ਵੀ ਵਿਚਾਰ ਕੀਤਾ ਗਿਆ। ਇਸ ਦੇ ਨਾਲ ਪੱਤਰਕਾਰਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਅੰਤ ’ਚ ਕਲੱਬ ਦੇ ਅਹੁਦੇਦਾਰਾਂ ਨੇ ਸਮੂਹ ਮੈਂਬਰਾਂ ਨੂੰ ਮਿਲਜੁਲ ਕੇ ਲੋਕ-ਹਿੱਤ ਦੇ ਮੁੱਦਿਆਂ ਨੂੰ ਤਰਜੀਹ ਦੇਣ ਅਤੇ ਪੱਤਰਕਾਰੀ ਦੇ ਖੇਤਰ ’ਚ ਆਪਣੀ ਜ਼ਿੰਮੇਵਾਰੀ ਨਿਰਪੱਖਤਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਮੀਟਿੰਗ ਸੁਹਾਵਣੇ ਅਤੇ ਸਾਂਝੇਦਾਰੀ ਭਰੇ ਮਾਹੌਲ ਵਿਚ ਸੰਪੰਨ ਹੋਈ।