- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀਮਤੀ ਨੀਲਮ ਅਰੋੜਾ ਜ਼ਿਲ੍ਹਾ ਤੇ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸ਼੍ਰੀਮਤੀ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਪ੍ਰਧਾਨਗੀ ਹੇਠ ਪੰਜਾਬ ਲੀਗਲ ਸਰਵਿਸਜ਼ ਅਥਾਰਟੀ, ਐੱਸਏਐੱਸ ਨਗਰ ਵੱਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ ਦੇ ਸਬੰਧ ਵਿਚ ਬਣਾਈ ਗਈ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਇਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੌਕੇ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਮੀਟਿੰਗ ’ਚ ਸ਼ਾਮਲ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ, ਸਰਤਾਜ ਸਿੰਘ ਚਾਹਲ ਸੀਨੀਅਰ ਸੁਪਰਡੈਂਟ ਆਫ ਪੁਲਿਸ ਮੋਗਾ, ਸਿਮਰਨ ਸਿੰਘ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ ਅਤੇ ਜ਼ਿਲ੍ਹਾ ਤਾਲਮੇਲ ਕਮੇਟੀ ਦੇ ਬਾਕੀ ਦੇ ਮੈਂਬਰਾਨ/ ਸਰਕਾਰੀ ਅਧਿਕਾਰੀਆਂ ਨੂੰ ਦੱਸਿਆ ਕਿ ਇਹ ਰਾਜ ਵਿਆਪੀ ਮੁਹਿੰਮ ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ ਜੋ ਕਿ 18 ਜੁਲਾਈ 2026 ਤੋਂ 31 ਅਕਤੂਬਰ 2026 ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਹਿੰਮ ਦੇ ਤਿੰਨ ਪੜਾਅ ਹਨ, ਪਹਿਲਾ ਪੜਾਅ ਮਿਤੀ 31.07.2026 ਤੱਕ ਚੱਲੇਗਾ ਜਿਸ ’ਚ ਸੰਸਥਾਗਤ ਤਿਆਰੀ ਕਰਨਾ, ਸਥਾਨਕ ਲੋੜਾਂ ਦੇ ਆਧਾਰ ’ਤੇ ਜ਼ਿਲ੍ਹਾ-ਵਿਸ਼ੇਸ਼ ਕਾਰਜ-ਯੋਜਨਾ ਤਿਆਰ ਕਰਨਾ, ਨਸ਼ੇ ਦੀ ਲਤ ਤੋਂ ਪੀੜਤ ਕੈਦ ਵਿਚ ਬੰਦ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦੀਆਂ ਲੋੜਾਂ ਦਾ ਮੁਲਾਂਕਣ ਕਰਨਾ, ਅਜਿਹੇ ਪਿੰਡਾਂ, ਸ਼ਹਿਰੀ ਇਲਾਕਿਆਂ, ਵਿੱਦਿਅਕ ਸੰਸਥਾਵਾਂ ਅਤੇ ਅਜਿਹੇ ਖੇਤਰਾਂ ਹਾਟ-ਸਪਾਟਸ ਦੀ ਪਛਾਣ ਕਰਨਾ ਜਿੱਥੇ ਨਸ਼ਿਆਂ ਦੀ ਸਮੱਸਿਆ ਵੱਧ ਹੈ ਅਤੇ ਜਿਥੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ, ਪਛਾਣੇ ਗਏ ਵਿਅਕਤੀਆਂ ਦੀ ਸੂਚੀ ਤਿਆਰ ਕਰਨਾ, ਮੁਹਿੰਮ ਤਹਿਤ ਪੈਨਲ ਵਕੀਲਾਂ, ਪੈਰਾ-ਲੀਗਲ ਵਲੰਟੀਅਰਾਂ ਅਤੇ ਹੋਰ ਵਲੰਟੀਅਰਾਂ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ ਬਾਰੇ ਜਾਣੂ ਕਰਵਾਉਣਾ/ਸਿਖਲਾਈ ਦੇਣਾ; ਪ੍ਰਚਾਰ-ਪਸਾਰ ਲਈ ਸਥਾਨਕ ਭਾਸ਼ਾ ਵਿਚ ਜਾਣਕਾਰੀ, ਸਿੱਖਿਆ ਅਤੇ ਸੰਚਾਰ ਸਮੱਗਰੀ ਤਿਆਰ ਕਰਨਾ ਆਦਿ ਸ਼ਾਮਲ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੇ ਮੀਟਿੰਗ ’ਚ ਸ਼ਾਮਲ ਕਮੇਟੀ ਸਾਰੇ ਮੈਂਬਰਾਨ ਸਾਹਿਬਾਨ ਨੂੰ ਮੁਹਿੰਮ ਦੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ, ਉਨ੍ਹਾਂ ਦਾ ਇਲਾਜ, ਕਾਊਂਸਲਿੰਗ ਅਤੇ ਪੁਨਰਵਾਸ ਯਕੀਨੀ ਬਨਾਉਣ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਹਿਲੇ ਪੜਾਅ ’ਚ ਪੂਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਮਿਤੀ 31.07.2026 ਤੱਕ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਮੀਟਿੰਗ ’ਚ ਨਸ਼ਿਆਂ ਦੀ ਲਤ ਨਾਲ ਪੀੜਤ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਕਾਊਂਸਲਿੰਗ ਕਰਕੇ ਸਮੇਂ ਸਿਰ ਡੀ-ਐਡੀਕਸ਼ਨ ਇਲਾਜ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਨ ਲਈ ਪ੍ਰਭਾਵਸ਼ਾਲੀ ਕਾਰਜ-ਯੋਜਨਾ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੀਟਿੰਗ ’ਚ ਆਫੀਸ਼ੀਏਟਿੰਗ ਸਿਵਲ ਸਰਜਨ ਮੋਗਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ, ਸੁਪਰਡੈਂਟ ਸਬ ਜੇਲ ਮੋਗਾ, ਜ਼ਿਲ੍ਹਾ ਖੇਡ ਅਫ਼ਸਰ ਮੋਗਾ, ਜ਼ਿਲ੍ਹਾ ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਅਫ਼ਸਰ ਮੋਗਾ, ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ, ਪ੍ਰੋਜੈਕਟ ਕੁਆਰਡੀਨੇਟਰ ਰੈੱਡ ਕਰਾਸ ਡੀ-ਅਡੀਕਸ਼ਨ –ਕਮ-ਰੀਹੈਬਲੀਟੈਸ਼ਨ ਸੈਂਟਰ ਜਨੇਰ, ਅਤੇ ਚੇਅਰਮੈਨ ਹੈਲਪ ਇੰਡੀਆ, ਐੱਨਜੀਓ ਸਾਰੇ ਮੈਂਬਰਾਂ ਸਮੇਤ ਜ਼ਿਲ੍ਹਾ ਤਾਲਮੇਲ ਕਮੇਟੀ ਵੀ ਸ਼ਾਮਲ ਸਨ।