- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੈਜਿਸਟ੍ਰੇਟ -ਕਮ- ਡਿਪਟੀ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਈਬਰ ਕੈਫੇ ਮਾਲਕਾਂ ਨੂੰ ਕੁੱਝ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਛਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦੇ ਪ੍ਰਯੋਗ ਤੋਂ ਵਰਜਿਤ ਕਰਨਾ ਚਾਹੀਦਾ ਹੈ। ਆਉਣ ਵਾਲੇ/ਪ੍ਰਯੋਗ ਕਰਤਾਵਾਂ ਦੀ ਪਛਾਣ ਰਜਿਸਟਰ ਵਿਚ ਦਰਜ ਕਰਨੀ, ਰਜਿਸਟਰ ਵਿਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸ ਦਾ ਨਾਂ, ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੂਤ ਆਦਿ ਦਰਜ ਕਰਵਾਉਣਾ ਯਕੀਨੀ ਬਣਾਇਆ ਜਾਵੇ। ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਵੇ। ਮੇਨ ਸਰਵਰ ਵਿਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਿਆ ਜਾਵੇ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿਚ ਘੱਟ ਤੋਂ ਘੱਟ 6 ਮਹੀਨੇ ਤੱਕ ਰੱਖਿਆ ਜਾਵੇ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਇਸਦੀ ਸੂਚਨਾ ਪੁਲਿਸ ਸਟੇਸ਼ਨ ਨੂੰ ਜਰੂਰ ਦੇਣ। ਵਿਅਕਤੀ ਦੁਆਰਾ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ ਹੋਣਾ ਲਾਜ਼ਮੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਵਿਚ ਵੱਡੇ ਪੱਧਰ ’ਤੇ ਵਪਾਰਕ ਸਥਾਨ/ਦੁਕਾਨਾਂ ਨੂੰ ਸਾਈਬਰ ਕੈਫੇ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਇੰਨ੍ਹਾਂ ਸੁਵਿਧਾਵਾਂ ਦਾ ਲਾਭ ਉਠਾਉਣ ਲਈ ਜਿਸ ਵਿਚ ਈ ਮੇਲ ਕਰਨਾ ਵੀ ਸ਼ਾਮਲ ਹੈ। ਵੱਡੀ ਗਿਣਤੀ ਵਿਚ ਲੋਕ ਇਹਨਾਂ ਸਥਾਨਾਂ ਤੇ ਜਾਂਦੇ ਹਨ ਅਤੇ ਕੁਝ ਸਮਾਜ ਵਿਰੋਧੀ ਤੱਤ, ਅਪਰਾਧੀ ਅਤੇ ਅੱਤਵਾਦੀ ਇਹਨਾਂ ਸੁਵਿਧਾਵਾਂ ਦਾ ਪ੍ਰਯੋਗ ਸੁਰੱਖਿਆ/ਜਾਂਚ ਏਜੰਸੀਆਂ, ਲੋਕਾਂ ਵਿੱਰ ਹਫੜਾ ਦਫੜੀ ਫੈਲਾਉਣ, ਆਮ ਜਨਤਾ, ਵੀ.ਆਈ.ਪੀ. ਅਤੇ ਸਰਕਾਰੀ ਅਦਾਰਿਆਂ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਅਤੇ ਅਜਿਹੀਆਂ ਅੱਤਵਾਦੀ ਗਤੀਵਿਧੀਆਂ ਚਲਾਉਣ, ਜੋ ਰਾਜ ਦੀ ਸੁਰੱਖਿਆ ਨੂੰ ਪਰਤੱਖ ਤੌਰ ਤੇ ਪ੍ਰਭਾਵਿਤ ਕਰਦੀਆਂ ਹੋਣ, ਲਈ ਕਰ ਸਕਦੇ ਹਨ। ਮਨੁੱਖੀ ਜਵੀਨ ਦੇ ਖਤਰਿਆਂ ਦੀ ਰੋਕਥਾਮ, ਅਜਿਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਜੋ ਰਾਜ ਦੀ ਸੁਰੱਖਿਆ ਲਈ ਖ਼ਤਰਾ ਬਣ ਸਕਦੀਆਂ ਹਨ ਅਤੇ ਸਮਾਜ ਦੀ ਸ਼ਾਂਤੀ ਨੂੰ ਭੰਗ ਕਰ ਸਕਦੀਆਂ ਹਨ ਉਪਰ ਕਾਰਵਾਈ ਕਰਨੀ ਜਰੂਰੀ ਹੈ। ਇਹ ਹੁਕਮ 31 ਦਸੰਬਰ ਤੱਕ ਲਾਗੂ ਰਹਿਣਗੇ।