- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਇਨਸਾਫ਼ ਮੋਰਚਾ ਮਾਨਸਾ ਦੇ ਸੱਦੇ

ਕੁਲਵਿੰਦਰ ਸਿੰਘ ਸਹੋਤਾ/ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ : ਮੋਗਾ ਇਨਸਾਫ਼ ਮੋਰਚਾ ਮਾਨਸਾ ਦੇ ਸੱਦੇ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਮੋਗਾ ਦੇ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨਜ਼ਰਬੰਦ ਬਠਿੰਡਾ ਜੇਲ੍ਹ ਦੀ ਟੀਮ ਵੱਲੋਂ ਪਿੰਡ ਦੁੱਨੇਕੇ ਵਿਖੇ ਆਪਣੇ ਦਫ਼ਤਰ ਵਿਚ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਇਹ ਰੋਸ ਪ੍ਰਦਰਸ਼ਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਅਤੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਅਤੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ। ਇਸ ਮੌਕੇ ਝਾੜੂ ਸਾੜ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟਾਇਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਦੀ ਅਗਵਾਈ ਤਰਨਦੀਪ ਸਿੰਘ ਗਿੱਲ, ਗੁਰਮੀਤ ਸਿੰਘ ਬੁੱਕਣ ਵਾਲਾ ਦੇ ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ, ਦਵਿੰਦਰ ਸਿੰਘ ਰਣੀਆਂ, ਸੁਖਦੀਪ ਸਿੰਘ, ਜਸਕਰਨ ਸਿੰਘ, ਤਿਰਲੋਕ ਸਿੰਘ, ਨਿਰਮਲ ਸਿੰਘ ਕੋਰੇ ਵਾਲਾ ਅਤੇ ਮਲਕੀਤ ਸਿੰਘ ਕਾਲੀਏ ਵਾਲਾ ਸਮੇਤ ਹੋਰਨਾਂ ਆਗੂਆਂ ਨੇ ਕੀਤੀ। ਇਸ ਮੌਕੇ ਹਰਜੀਵਨ ਸਿੰਘ, ਜਗਜੀਤ ਸਿੰਘ, ਮਾਸਟਰ ਸਵਿੰਦਰ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ, ਓਮਕਾਰ ਸਿੰਘ, ਯੂਥ ਆਗੂ ਜਗਪ੍ਰੀਤ ਸਿੰਘ, ਅਜੀਤਪਾਲ ਸਿੰਘ ਅਤੇ ਦਫ਼ਤਰ ਇੰਚਾਰਜ ਅਰਸ਼ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।ਆਗੂਆਂ ਨੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪ੍ਰਦਰਸ਼ਨਕਾਰੀਆਂ ਨੇ ਇਨਸਾਫ਼ ਮੋਰਚਾ ਮਾਨਸਾ ਦੇ ਸੱਦੇ ਦੀ ਹਮਾਇਤ ਕਰਦਿਆਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ।