‘ਮੇਰਾ ਘਰ ਮੇਰੇ ਨਾਮ’ ਤਹਿਤ ਲਾਭਪਾਤਰੀਆਂ ਨੂੰ ਵੰਡੇ ਰਜਿਸਟ੍ਰੇਸ਼ਨ ਕਾਰਡ ਪੰਜਾਬ ਸਰਕਾਰ ਵੱਲੋਂ ਆਮ
Publish Date: Tue, 03 Nov 2026 03:51 PM (IST)
Updated Date: Wed, 04 Nov 2026 04:02 AM (IST)
ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਵਿਧਾਇਕ ਬਿਲਾਸਪੁਰ ਹਰਦੀਪ ਧੰਮੀ ਨੰਗਲ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਚਲਾਈ ਜਾ ਰਹੀ ਲੋਕ-ਪੱਖੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਰਜਿਸਟ੍ਰੇਸ਼ਨ ਕਾਰਡ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਵੰਡੇ ਗਏ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਵੱਲ ਇੱਕ ਇਤਿਹਾਸਕ ਤੇ ਅਹਿਮ ਕਦਮ ਹੈ। ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲੇਗਾ ਤੇ ਉਹ ਮਾਣ-ਸਨਮਾਨ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਤੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਇਸ ਮੌਕੇ ਉਨ੍ਹਾਂ ਨੇ ਇਸ ਲੋਕ-ਪੱਖੀ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਚਿਰਾਂ ਤੋਂ ਲਟਕਦੇ ਆ ਰਹੇ ਮਾਲਕੀ ਹੱਕਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਲੋਕਾਂ ਦੇ ਹੱਕ, ਲੋਕਾਂ ਦੇ ਨਾਮ- ਇਹੀ ਪੰਜਾਬ ਸਰਕਾਰ ਦੀ ਲੋਕ ਭਲਾਈ ਪ੍ਰਤੀ ਵਚਨਬੱਧਤਾ ਹੈ।