ਸਟਾਫ ਰਿਪੋਰਟਰ,ਮੋਗਾ : ਪਿੰਡ ਦੌਲਤਪੁਰ 'ਚ ਚਿੱਟਾ ਵੇਚਣ ਵਾਲੇ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ ਕਈ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਪਿੰਡ ਦੌਲਤਪੁਰ 'ਚ ਪਿਛਲੇ ਕਾਫੀ ਸਮੇਂ ਤੋਂ ਕੁਝ ਨੌਜਵਾਨ ਚਿੱਟਾ ਵੇਚ ਰਹੇ ਸਨ, ਜਿਸ ਕਾਰਨ ਪਿੰਡ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਸੀ। ਜਦੋਂ ਪਿੰਡ ਵਾਸੀਆਂ ਨੇ ਨੌਜਵਾਨਾਂ ਨੂੰ ਚਿਟਾ ਵੇਚਣ ਤੋਂ ਰੋਕਿਆ ਤਾਂ ਗੁੱਸੇ ਵਿੱਚ ਆਏ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇੰਨਾ ਹੀ ਨਹੀਂ ਨੌਜਵਾਨਾਂ ਨੇ ਘਰਾਂ 'ਚ ਵੀ ਭੰਨਤੋੜ ਕੀਤੀ, ਜਿਸ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ।

Posted By: Tejinder Thind