ਕੇਂਦਰ ਸਰਕਾਰ ਖਿਲਾਫ਼ ਧਰਨੇ ਲਈ ਕੀਤੀ ਲਾਮਬੰਦੀ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
Publish Date: Tue, 06 Jan 2026 03:29 PM (IST)
Updated Date: Wed, 07 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਗਾ 2 ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਬੰਤ ਸਿੰਘ ਨਿਧਾਵਾਲਾ ਨੇ ਚਲਾਈ ਮੀਟਿੰਗ ‘ ਚ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਜ਼ਿਲ੍ਹਾ ਮੀਤ ਪ੍ਰਧਾਨ ਮੋਦਨ ਸਿੰਘ ਨਿਧਵਾਲਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਸੋਧ ਬਿੱਲ 2025 ਬੀਜ ਬਿੱਲ 2025 ਅਤੇ ਚਾਰ ਲੇਵਰ ਕੋਡ ਕਨੂੰਨ ਵਿਰੁੱਧ 16 ਜਨਵਰੀ ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨਿਆਂ ਲਈ ਜ਼ਿਲ੍ਹਾ ਮੋਗਾ ਵੱਲੋਂ ਲਾਮਬੰਦੀ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਬੀਕੇਯੂ ਲੱਖੋਵਾਲ ਵੱਲੋਂ ਬਲਾਕ ਮੋਗਾ 2 ਦੀ ਮੀਟਿੰਗ ਵਿਚ ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿਲ 2025 ਬੀਜ ਬਿੱਲ 2025 ਅਤੇ ਚਾਰ ਲੇਬਰ ਕੋਡ ਲਾਗੂ ਕਰਨ ਦੀ ਨੀਤੀ ਲੋਕ ਵਿਰੋਧੀ ਹੈ।
ਉਨ੍ਹਾਂ ਕਿਹਾ ਹੈ ਕਿ ਇਸ ਦੇ ਵਿਰੋਧ ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਓਲੀਕੇ ਪ੍ਰੋਗਰਾਮਾਂ ਅਨੁਸਾਰ ਬੀਕੇਯੂ ਲੱਖੋਵਾਲ ਵੱਲੋਂ 16 ਜਨਵਰੀ ਨੂੰ ਦਿੱਤੇ ਜਾ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਉਲੀਕੇ ਧਰਨੇ ‘ਚ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਮੈਂਬਰ ਸਹੂਲੀਅਤ ਕਰਨਗੇ। ਇਸ ਸਮੇਂ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਆਰਥਿਕ ਤਬਾਹੀ ਦੇ ਕੰਢੇ ਖੜਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮਹਿੰਗਾਈ ਬੇਰੁਜ਼ਗਾਰੀ ਅਤੇ ਸਰਕਾਰੀ ਲੁੱਟ ਖੁੱਲੀ ਲੁੱਟ ਵਿਚ ਤਬਦੀਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ 16 ਜਨਵਰੀ ਨੂੰ ਸੂਬੇ ਭਰ ਦੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲਪੁਰੀ, ਮਨਪ੍ਰੀਤ ਸਿੰਘ ਬਘੇਲੇ ਵਾਲਾ ਇਕਾਈ ਪ੍ਰਧਾਨ, ਮੋਦਨ ਸਿੰਘ ਨਿਧਾਂਵਾਲਾ ਜ਼ਿਲ੍ਹਾ ਮੀਤ ਪ੍ਰਧਾਨ, ਬੰਤ ਸਿੰਘ ਨਿਧਾਂਵਾਲਾ, ਗੁਰਮੇਲ ਸਿੰਘ ਡਰੋਲੀ ਭਾਈ, ਅਮਰਦੀਪ ਸਿੰਘ ਡਰੋਲੀ ਭਾਈ, ਮੇਜਰ ਸਿੰਘ ਸੱਦਾ ਸਿੰਘ ਵਾਲਾ, ਰਾਜਪਾਲ ਸਿੰਘ ਘੱਲ ਕਲਾਂ, ਮਨਪ੍ਰੀਤ ਸਿੰਘ ਸੰਧੂ ਬਘੇਲੇ ਵਾਲਾ, ਬੂਟਾ ਸਿੰਘ ਡਗਰੂ, ਬਲਕਰਨ ਸਿੰਘ ਢਿੱਲੋਂ ਆਦ ਹਾਜ਼ਰ ਸਨ।