- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਕਰੀ ਕਲਾਂ ਵਿਖੇ ਕਰਵਾਏ ਗਏ ਸਾਇੰਸ ਡਰਾਮਾ ਮੁਕਾਬਲੇ ਵਿਚ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ। ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਦੇ ਵਿਦਿਆਰਥੀਆਂ ਵੱਲੋਂ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਨਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਤਿਆਰੀ ਦਾ ਪ੍ਰਤੀਕ ਹੈ। ਇਸ ਪ੍ਰਾਪਤੀ ਨੇ ਇਹ ਸਾਬਤ ਕੀਤਾ ਕਿ ਜੇਕਰ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਅਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਢੁੱਕਵਾਂ ਮੌਕਾ ਮਿਲੇ ਤਾਂ ਉਹ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ। ਸਿੱਖਿਆ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਸਕੂਲ ਦੀ ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਇਨਾਮ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਵੀ ਮੌਜੂਦ ਸੀ। ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਨਾਲ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਆਪਣੀ ਪ੍ਰਤਿਭਾ ਦਿਖਾਉਣ, ਨਵੇਂ ਤਜਰਬੇ ਹਾਸਲ ਕਰਨ ਅਤੇ ਵੱਖ-ਵੱਖ ਖੇਤਰਾਂ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਨਾ ਮਿਲੇਗੀ।