- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਨਿਹਾਲ ਸਿੰਘ ਵਾਲਾ ਦੇ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਵਾਲੇ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਇਕ ਵੱਡੀ ਰਾਹਤ ਹੈ, ਜਿਸ ਤਹਿਤ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ। ਇਸ ਯੋਜਨਾ ਨਾਲ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝੇ ਰਹਿ ਜਾਣ ਵਾਲੇ ਪਰਿਵਾਰਾਂ ਨੂੰ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਹਤ ਸਹੂਲਤਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਆਪਣੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਵੀ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਵਿਧਾਇਕ ਬਿਲਾਸਪੁਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਬੈਠਕ ਕਰਕੇ ਵਿਚਾਰ-ਵਟਾਂਦਰਾ ਕੀਤਾ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਹ ਹਮੇਸ਼ਾ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ,ਹਰਦੇਵ ਸਿੰਘ ਰੌਤਾ, ਸਨਦੀਪ ਸਿੰਘ ਰੌਤਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜਰ ਸਨ।