ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪਿੰਡ ਮੋਠਾਂ ਵਾਲੀ ਵਿਖੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਮੋਠਾਂ ਵਾਲੀ ਪਿੰਡ ਵਿੱਚ 3.69 ਕਿਲੋਮੀਟਰ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਹਲਕਾ ਮੋਗਾ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਮੋਠਾਂ ਵਾਲੀ ਵਿਖੇ ਸੜਕ ਨਵੀਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਡਾ. ਅਰੋੜਾ ਅਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ ਗਿਆ। ਪਿੰਡ ਵਾਸੀਆਂ ਵੱਲੋਂ ਧੰਨਵਾਦ ਕਰਨ ਉਪਰੰਤ ਵਿਧਾਇਕਾ ਡਾ. ਅਰੋੜਾ ਨੇ ਕਿਹਾ ਕਿ ਹਲਕੇ ਦਾ ਵਿਕਾਸ ਉਨ੍ਹਾਂ ਲਈ ਪਹਿਲ ਦੇ ਆਧਾਰ 'ਤੇ ਹੈ ਅਤੇ ਹਲਕੇ ਦੇ ਰਹਿੰਦੇ ਵਿਕਾਸ ਕਾਰਜ ਬਹੁਤ ਜਲਦੀ ਪੂਰੇ ਕਰਵਾਏ ਜਾਣਗੇ। ਇਸ ਮੌਕੇ ਅਮਨ ਰਖਰਾ, ਨਵਦੀਪ ਵਾਲੀਆ, ਅਮਿਤ ਪੁਰੀ, ਸਿਮਰਨ ਸਿੰਘ, ਡਾ. ਬਰਿੰਦਰ ਸਿੰਘ, ਪਿੰਡ ਵਾਸੀ ਅਤੇ ਹੋਰ 'ਆਪ' ਆਗੂ ਹਾਜ਼ਰ ਸਨ।