ਪਿੰਡ ਬੁੱਧ ਸਿੰਘ ਵਾਲਾ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ
ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ
Publish Date: Tue, 24 Nov 2026 04:00 PM (IST)
Updated Date: Tue, 24 Nov 2026 04:01 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਬੁੱਧ ਸਿੰਘ ਵਾਲਾ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤੰਦਰੁਸਤ ਅਤੇ ਨਸ਼ਾ ਮੁਕਤ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਉਸਾਰੂ ਗਤੀਵਿਧੀਆਂ ਵਿਚ ਹਿੱਸਾ ਲੈਣਗੇ ਅਤੇ ਖੇਡਾਂ ਦੇ ਖ਼ੇਤਰ ਵਿਚ ਆਪਣੀ ਵੱਖਰੀ ਪਛਾਣ ਬਣਾਉਣ ਦੇ ਯੋਗ ਹੋਣਗੇ। ਵਿਧਾਇਕ ਨੇ ਇਸ ਉਪਰਾਲੇ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਲਈ ਪਿੰਡ ਦੇ ਸਰਪੰਚ ਸੁਖਦੇਵ ਸਿੰਘ, ਸਮੂਹ ਗ੍ਰਾਂਮ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਤੰਦਰੁਸਤ, ਨਸ਼ਾ ਮੁਕਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਿਆ ਪੰਜਾਬ ਹੀ ਮਜ਼ਬੂਤ ਅਤੇ ਵਿਕਸਤ ਪੰਜਾਬ ਦੀ ਪਛਾਣ ਬਣੇਗਾ।