ਡਾ. ਮਾਣਿਕ ਮੈਮੋਰੀਅਲ ਕਾਲਜ ਵਿਖੇ ਨਵੇਂ ਹਾਲ ਦਾ ਉਦਘਾਟਨ
ਡਾ. ਮਾਣਿਕ ਮੈਮੋਰੀਅਲ ਕਾਲਜ
Publish Date: Wed, 08 Apr 2026 03:27 PM (IST)
Updated Date: Thu, 09 Apr 2026 03:59 AM (IST)

ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਮੋਗਾ: ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਵਿਦਿਆਰਥੀ ਕੇਂਦ੍ਰਿਤ ਪਹੁੰਚ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਅਤੇ ਵਿਦਿਆਰਥੀਆਂ ਦੀ ਉਤਸ਼ਾਹਪੂਰਣ ਪ੍ਰਤੀਕਿਰਿਆ ਨੂੰ ਦੇਖਦੇ ਹੋਏ ਦਾਖਲਾ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਦਾਖਲਾ ਸੈੱਲ ਲਈ ਇਕ ਆਧੁਨਿਕ ਨਵਾਂ ਹਾਲ ਤਿਆਰ ਕੀਤਾ ਗਿਆ। ਇਸ ਨਵੇਂ ਹਾਲ ਦਾ ਸ਼ੁਭ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵੀ ਨੂੰ ਸਮਰਪਿਤ ਕਰਦੇ ਹੋਏ ਉਨ੍ਹਾਂ ਦੇ ਜਨਮ ਦਿਨ ਦੇ ਸੁਹਾਵਨੇ ਮੌਕੇ ’ਤੇ ਕੀਤਾ ਗਿਆ। ਇਸ ਮੌਕੇ ਕਾਲਜ ਦੇ ਜਨਰਲ ਸੈਕਟਰੀ ਇਰ: ਸੁਰੇਸ਼ ਬੰਸਲ, ਡਾਇਰੈਕਟਰ ਇਰ: ਲਵ ਗੋਇਲ ਅਤੇ ਮਾਣਿਕ ਸ਼ਾਹ ਬਾਂਸਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਗਮ ਵਿਚ ਕਾਲਜ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਅਤੇ ਪ੍ਰਿੰਸੀਪਲ ਡਾ. ਮਾਨਵੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਕਾਲਜ ਪ੍ਰਬੰਧਕਾਂ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਇਹ ਨਵਾਂ ਦਾਖਲਾ ਸੈੱਲ ਵਿਦਿਆਰਥੀਆਂ ਲਈ ਆਧੁਨਿਕ ਅਤੇ ਸੁਵਿਧਾਜਨਕ ਸਹੂਲਤਾਂ ਨਾਲ ਸਜਾਇਆ ਗਿਆ ਹੈ, ਜਿਸ ਵਿਚ ਥਾਂ ’ਤੇ ਹੀ ਦਸਤਾਵੇਜ਼ੀ ਕਾਰਵਾਈ, ਆਸਾਨ ਪ੍ਰਵੇਸ਼ ਪ੍ਰਣਾਲੀ ਅਤੇ ਆਨਲਾਈਨ ਦਾਖ਼ਲਾ ਪ੍ਰਕਿਰਿਆ ਦੀ ਵੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਅਤੇ ਆਰਥਿਕ ਸਹਾਇਤਾ ਲਈ ਨਵੀਆਂ ਸਕਾਲਰਸ਼ਿਪ ਸਕੀਮਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ। ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਮੁਫ਼ਤ ਪਰਸਨਾਲਿਟੀ ਡਿਵੈਲਪਮੈਂਟ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ, ਜੋ ਉਨ੍ਹਾਂ ਦੀਆਂ ਕੌਸ਼ਲਤਾਵਾਂ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ।