- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਘੱਨਈਆ ਗਰੁੱਪ ਆਫ਼ ਕਾਲਜਿਜ਼

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਭਾਈ ਘੱਨਈਆ ਗਰੁੱਪ ਆਫ਼ ਕਾਲਜਿਜ਼ ਦੀ ਮੈਨੇਜਮੈਂਟ ਕਮੇਟੀ ਵੱਲੋਂ ਜਲੰਧਰ ਰੋਡ ਧਰਮਕੋਟ ਜ਼ਿਲ੍ਹਾ ਮੋਗਾ ਵਿਖੇ ਨਵੇਂ ਸਥਾਪਿਤ ਕੀਤੇ ਗਏ ਭਾਈ ਘੱਨਈਆ ਇੰਸਟੀਚਿਊਟ ਆਫ਼ ਮੈਡੀਕਲ ਹੈੱਲਥ ਸਾਇੰਸਿਜ਼ ਦੀ ਸ਼ੁਭ ਸ਼ੁਰੂਆਤ ਧਾਰਮਿਕ ਰੀਤੀ-ਰਿਵਾਜਾਂ ਅਤੇ ਸ਼ਰਧਾ ਭਾਵਨਾ ਨਾਲ ਕੀਤੀ ਗਈ। ਇਸ ਮੌਕੇ ਸੰਸਥਾ ਦੀ ਚੜ੍ਹਦੀ ਕਲਾ, ਸਫ਼ਲਤਾ, ਵਿਦਿਆਰਥੀਆਂ ਦੇ ਉਜਵਲ ਭਵਿੱਖ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਹਾਜ਼ਰ ਸੰਗਤ ਵੱਲੋਂ ਨਵੇਂ ਸੰਸਥਾਨ ਦੀ ਤਰੱਕੀ, ਸਫ਼ਲਤਾ ਅਤੇ ਇੱਥੇ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮੁੱਚਾ ਸਮਾਗਮ ਧਾਰਮਿਕ ਅਤੇ ਸ਼ਰਧਾਮਈ ਮਾਹੌਲ ਵਿਚ ਸੰਪੰਨ ਹੋਇਆ। ਇਸ ਮੌਕੇ ਭਾਈ ਘੱਨਈਆ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਬਲਤੇਜ ਸਿੰਘ ਗਿੱਲ, ਐੱਮਡੀ ਗੁਰਦਿਆਲ ਸਿੰਘ ਬੁੱਟਰ, ਪ੍ਰਧਾਨ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ, ਡਾਇਰੈਕਟਰ ਪਰਮਪਾਲ ਸਿੰਘ ਬੁੱਟਰ, ਡਾਇਰੈਕਟਰ ਅਮਿਤੋਜ ਸਿੰਘ ਸੰਧੂ, ਡਾਇਰੈਕਟਰ ਡਾ. ਦਲਜੀਤ ਕੌਰ ਤੂਰ, ਪ੍ਰਿੰਸੀਪਲ ਕਿਰਨਜੀਤ ਕੌਰ ਤੋਂ ਇਲਾਵਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਸਮੂਹ ਸਟਾਫ ਹਾਜ਼ਰ ਸੀ। ਇਸ ਤੋਂ ਇਲਾਵਾ ਰਿਟਾਇਰਡ ਡੀਐੱਸਪੀ ਰਵਿੰਦਰ ਸਿੰਘ ਅਤੇ ਅਮਨਦੀਪ ਬਰਾੜ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੰਸਥਾ ਦੇ ਪ੍ਰਬੰਧਕਾਂ ਵੱਲੋਂ ਨਵੇਂ ਅਦਾਰੇ ਦੇ ਉਦੇਸ਼ਾਂ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਪ੍ਰਬੰਧਕਾਂ ਨੇ ਦੱਸਿਆ ਕਿ ਭਾਈ ਘੱਨਈਆ ਇੰਸਟੀਚਿਊਟ ਆਫ ਮੈਡੀਕਲ ਹੈੱਲਥ ਸਾਇੰਸਿਜ਼ ਵਿਚ ਬੀਐੱਸਸੀ. ਨਰਸਿੰਗ, ਜੀਐੱਨਐੱਮ ਅਤੇ ਏਐੱਨਐੱਮ ਕੋਰਸਾਂ ਲਈ ਦਾਖਲੇ ਸ਼ੁਰੂ ਕੀਤੇ ਗਏ ਹਨ। ਨਰਸਿੰਗ ਦੇ ਖ਼ੇਤਰ ਵਿਚ ਆਪਣਾ ਭਵਿੱਖ ਬਣਾਉਣ ਦੇ ਇੱਛੁਕ ਵਿਦਿਆਰਥੀਆਂ ਵੱਲੋਂ ਇੰਨ੍ਹਾਂ ਕੋਰਸਾਂ ’ਚ ਦਾਖ਼ਲੇ ਨੂੰ ਲੈ ਕੇ ਰੁਚੀ ਅਤੇ ਉਤਸ਼ਾਹ ਪ੍ਰਗਟ ਕੀਤਾ ਜਾ ਰਿਹਾ ਹੈ। ਚੇਅਰਮੈਨ ਬਲਤੇਜ ਸਿੰਘ ਗਿੱਲ ਅਤੇ ਐੱਮਡੀ ਗੁਰਦਿਆਲ ਸਿੰਘ ਬੁੱਟਰ ਨੇ ਕਿਹਾ ਕਿ ਸੰਸਥਾ ਦੀ ਸਥਾਪਨਾ ਦਾ ਮੁੱਖ ਮਕਸਦ ਇਲਾਕੇ ਦੇ ਵਿਦਿਆਰਥੀਆਂ ਨੂੰ ਨਰਸਿੰਗ ਸਿੱਖਿਆ ਦੇ ਖੇਤਰ ਵਿਚ ਮਿਆਰੀ ਅਤੇ ਗੁਣਵੱਤਾ ਭਰਪੂਰ ਸਿੱਖਿਆ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਚੇਅਰਮੈਨ ਬਲਤੇਜ ਸਿੰਘ ਗਿੱਲ ਅਤੇ ਐੱਮਡੀ ਗੁਰਦਿਆਲ ਸਿੰਘ ਬੁੱਟਰ ਨੇ ਇਲਾਕੇ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜਿਹੜੇ ਵਿਦਿਆਰਥੀ ਨਰਸਿੰਗ ਦੇ ਖੇਤਰ ਵਿਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ, ਉਹ ਭਾਈ ਘੱਨਈਆ ਇੰਸਟੀਚਿਊਟ ਆਫ ਮੈਡੀਕਲ ਹੈੱਲਥ ਸਾਇੰਸਿਜ਼ ਨਾਲ ਸੰਪਰਕ ਕਰਕੇ ਬੀਐੱਸਸੀ ਨਰਸਿੰਗ, ਜੀਐੱਨਐੱਮ ਅਤੇ ਏਐੱਨਐੱਮ ਕੋਰਸਾਂ ਵਿਚ ਦਾਖ਼ਲੇ ਸਬੰਧੀ ਜਾਣਕਾਰੀ ਪ੍ਰਾਪਤ ਕਰਨ।