- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ੋਨ ਡਰੋਲੀ ਭਾਈ ਵੱਲੋਂ ਕਰਵਾਈ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਜ਼ੋਨ ਡਰੋਲੀ ਭਾਈ ਵੱਲੋਂ ਕਰਵਾਈ ਜਾ ਰਹੀ ਜੋਨ ਐਥਲੈਟਿਕਸ ਮੀਟ ਦੇ ਲੜਕੀਆਂ ਦੇ ਮੁਕਾਬਲਿਆਂ ਦਾ ਉਦਘਾਟਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਪਾਂਡੋ ਵਿਖੇ ਗੁਰੂ ਜੀ ਪਬਲਿਕ ਸਕੂਲ ਸਲੀਣਾ ਦੀ ਸਤਿਕਾਰਯੋਗ ਮੈਡਮ ਬਬਲਜੀਤ ਕੌਰ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਬਬਲਜੀਤ ਕੌਰ ਵੱਲੋਂ ਖਿਡਾਰੀਆਂ ਦੀ ਹੌਂਸਲਾ-ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਸ਼ਗਨ ਵਜੋਂ 1000 ਰੁਪਏ ਦੀ ਰਾਸ਼ੀ ਦਿੱਤੀ ਗਈ ਅਤੇ ਸਾਰੇ ਬੱਚਿਆਂ ਨੂੰ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬਬਲਜੀਤ ਕੌਰ ਵੱਲੋਂ ਟੂਰਨਾਮੈਂਟ ਕਮੇਟੀ ਨੂੰ 5100 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਗਈ। ਇਸ ਸਹਿਯੋਗ ਲਈ ਸਮੁੱਚੀ ਜੋਨਲ ਕਮੇਟੀ ਡਰੋਲੀ ਭਾਈ ਵੱਲੋਂ ਬਬਲਜੀਤ ਕੌਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ੋਨ ਕਮੇਟੀ ਵੱਲੋਂ ਬਬਲਜੀਤ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਕਿਹਾ ਕਿ ਮੈਡਮ ਵੱਲੋਂ ਖੇਡਾਂ ਅਤੇ ਵਿਦਿਆਰਥੀਆਂ ਦੀ ਹੌਂਸਲਾ-ਅਫਜ਼ਾਈ ਲਈ ਦਿੱਤਾ ਗਿਆ ਸਹਿਯੋਗ ਸ਼ਲਾਘਾਯੋਗ ਹੈ। ਜੋਨ ਸਕੱਤਰ ਇਕਬਾਲ ਸਿੰਘ, ਡੀਪੀਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਨੇ ਬਬਲਜੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਵਧਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਦਾ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।