ਵਾਰਡ ਨੰਬਰ 33 ਤੇ 35 ’ਚ ਇਸਤਰੀ ਵਿੰਗ ਦੀ ਸਥਾਪਨਾ ਦਾ ਆਗਾਜ਼ ਵਾਰਡ ਨੰਬਰ 33 ਅਤੇ 35 ’ਚ
Publish Date: Tue, 27 Oct 2026 04:33 PM (IST)
Updated Date: Wed, 28 Oct 2026 04:01 AM (IST)
ਮਾਲਵਿਕਾ ਸੂਦ ਨੇ ਵਰਕਰਾਂ ’ਚ ਭਰਿਆ ਨਵਾਂ ਜੋਸ਼ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਵਾਰਡ ਨੰਬਰ 33 ਤੇ 35 ’ਚ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਸੀਨੀਅਰ ਕਾਂਗਰਸੀ ਆਗੂ ਬਾਬਾ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੀਟਿੰਗ ’ਚ ਮਾਲਵਿਕਾ ਸੂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਵਾਰਡ ਪੱਧਰ ’ਤੇ ਹੋਰ ਸਰਗਰਮ ਕਰਨ, ਔਰਤਾਂ ਦੀ ਭਾਗੀਦਾਰੀ ਵਧਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਾਲਵਿਕਾ ਸੂਦ ਨੇ ਮੀਟਿੰਗ ’ਚ ਮੌਜੂਦ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਅਹਿਮ ਹੁੰਦੀ ਹੈ। ਵਰਕਰ ਹੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ’ਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਾਰਡ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਵਰਕਰਾਂ ’ਚ ਨਵਾਂ ਜੋਸ਼ ਭਰਦਿਆਂ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਾਰਡ ਨੰਬਰ 33 ’ਚੋਂ ਦਿਵਿਆ ਨੂੰ ਅਤੇ ਵਾਰਡ ਨੰਬਰ 35 ’ਚੋਂ ਬੇਅੰਤ ਕੌਰ ਨੂੰ ਇਸਤਰੀ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣ ਅਤੇ ਵੱਧ ਤੋਂ ਵੱਧ ਔਰਤਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਮੀਟਿੰਗ ਦੌਰਾਨ ਮਾਲਵਿਕਾ ਸੂਦ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਹਾਜ਼ਰ ਕਾਂਗਰਸੀ ਵਰਕਰਾਂ ਨੇ ਮਾਲਵਿਕਾ ਸੂਦ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ, ਕਾਂਗਰਸੀ ਆਗੂ ਬੱਬਾ ਪੁਰੀ, ਅਸ਼ੋਕ ਕੁਮਾਰ, ਕਮਲਜੀਤ ਕੌਰ, ਰਣਜੀਤ ਕੌਰ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।