ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ
ਅੱਜ ਵਾਰਡ ਨੰਬਰ 9 ਦੀ ਕੌਂਸਲਰ
Publish Date: Mon, 23 Mar 2026 03:24 PM (IST)
Updated Date: Tue, 24 Mar 2026 03:58 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਅੱਜ ਵਾਰਡ ਨੰਬਰ 9 ਦੀ ਕੌਂਸਲਰ ਸਰਬਜੀਤ ਕੌਰ ਦੇ ਵਾਰਡ ਵਿਚ 49 ਲੱਖ ਦੀ ਲਾਗਤ ਨਾਲ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਕੌਂਸਲਰ ਸਰਬਜੀਤ ਕੌਰ ਅਤੇ ਵਾਰਡ ਨਿਵਾਸੀਆਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਵਾਰਡਾਂ ਵਿਚ ਵਿਕਾਸ ਕਾਰਜ ਇਸ ਸਮੇਂ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਨੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਜੇਕਰ ਕਿਸੇ ਵੀ ਵਾਰਡ ਨਿਵਾਸੀ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਇਹ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਣੀ ਚਾਹੀਦੀ ਹੈ ਅਤੇ ਇਸਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਵਾਰਡ ਨਿਵਾਸੀਆਂ ਦਾ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਅਤੇ ਸਤਿਕਾਰ ਲਈ ਧੰਨਵਾਦ ਵੀ ਕੀਤਾ।