- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਹਾਈਕਮਾਂਡ ਵੱਲੋਂ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਕਾਂਗਰਸ ਹਾਈਕਮਾਂਡ ਵੱਲੋਂ ‘ਮਿਸ਼ਨ 2027’ ਦੇ ਤਹਿਤ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਸੂਬੇ ਅੰਦਰ ਹੋਰ ਮਜ਼ਬੂਤ ਕਰਨ ਲਈ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਕਾਂਗਰਸ ਆਗੂਆਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਨਿਯੁਕਤੀ ’ਤੇ ਵਿਧਾਨ ਸਭਾ ਹਲਕਾ ਮੋਗਾ ਦੀ ਇੰਚਾਰਜ ਮਾਲਵਿਕਾ ਸੂਦ ਨੇ ਕਾਂਗਰਸ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਚਿਨ ਪਾਇਲਟ ਦੀ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਨਿਯੁਕਤੀ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਗਰਮੀ ਅਤੇ ਸੰਗਠਨਾਤਮਕ ਤਾਕਤ ਨੂੰ ਹੋਰ ਬਲ ਮਿਲੇਗਾ। ਮਾਲਵਿਕਾ ਸੂਦ ਨੇ ਕਿਹਾ ਕਿ ਸਚਿਨ ਪਾਇਲਟ ਇੱਕ ਤਜਰਬੇਕਾਰ, ਨੌਜਵਾਨ ਅਤੇ ਮਿਹਨਤੀ ਆਗੂ ਹਨ, ਜਿੰਨ੍ਹਾਂ ਨੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਮਹੱਤਵਪੂਰਨ ਸੂਬੇ ਦੀ ਜ਼ਿੰਮੇਵਾਰੀ ਸਚਿਨ ਪਾਇਲਟ ਨੂੰ ਦਿੱਤੇ ਜਾਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਆਗੂ ਅਤੇ ਵਰਕਰ ਲਗਾਤਾਰ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਸਿਰਫ਼ ਚੋਣਾਂ ਲੜਨਾ ਨਹੀਂ ਸਗੋਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਪੰਜਾਬ ਨੂੰ ਇਕ ਮਜ਼ਬੂਤ ਅਤੇ ਖੁਸ਼ਹਾਲ ਸੂਬਾ ਬਣਾਉਣਾ ਹੈ। ਹਲਕਾ ਇੰਚਾਰਜ ਨੇ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੇ ਹੱਕ ਵਿਚ ਲਹਿਰ ਬਣ ਰਹੀ ਹੈ। ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਆਪਣੇ ਫਤਵੇ ਰਾਹੀਂ ਕਾਂਗਰਸ ਪਾਰਟੀ ਨੂੰ ਮੁੜ ਸੇਵਾ ਦਾ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਭਾਵਨਾਵਾਂ ਦੀ ਆਵਾਜ਼ ਬਣ ਕੇ ਕੰਮ ਕਰੇਗੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਅੱਗੇ ਵਧੇਗੀ।