
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੋਟਕਪੂਰਾ ਬਾਈ ਪਾਸ ਸਥਿਤ

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮੋਗਾ: ਕੋਟਕਪੂਰਾ ਬਾਈਪਾਸ ਸਥਿਤ ਰਾਜਿੰਦਰਾ ਮੈਮੋਰੀਅਲ ਪਬਲਿਕ ਸਕੂਲ ’ਚ ਆਜ਼ਾਦੀ ਦਿਵਸ ਬੜੇ ਉਤਸ਼ਾਹ, ਖੁਸ਼ੀ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਚੇਅਰਪਰਸਨ-ਕਮ-ਪ੍ਰਿੰਸੀਪਲ ਸਾਕਸ਼ੀ ਸ਼ਰਮਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਦੇਸ਼ਭਗਤੀ ਦੇ ਗੀਤਾਂ, ਕਵਿਤਾਵਾਂ, ਭਾਸ਼ਣਾਂ ਅਤੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦੇਸ਼ ਪ੍ਰੇਮ ਦੀ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਰਵਸਵ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਬਲਿਦਾਨ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਲਿਆ। ਸਕੂਲ ਦੇ ਪ੍ਰਧਾਨ ਰਾਘਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਨੇਕਾਂ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਅਤੇ ਬਲਿਦਾਨ ਸਦਕਾ ਪ੍ਰਾਪਤ ਹੋਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਸਮਾਜ ਤੇ ਰਾਸ਼ਟਰ ਦੇ ਵਿਕਾਸ ’ਚ ਸਕਾਰਾਤਮਕ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਸੀਮਾ ਸ਼ਰਮਾ ਨੇ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਇਕ ਰਾਸ਼ਟਰੀ ਤਿਉਹਾਰ ਹੀ ਨਹੀਂ, ਸਗੋਂ ਸਾਨੂੰ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਦੀ ਯਾਦ ਦਿਵਾਉਣ ਵਾਲਾ ਮਹੱਤਵਪੂਰਨ ਮੌਕਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਭਾਈਚਾਰੇ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦਾ ਸਨਮਾਨ ਕਰਨ ਅਤੇ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਪਰਸਨ-ਕਮ-ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹੱਤਤਾ ਨੂੰ ਸਮਝਣ ਦੇ ਨਾਲ-ਨਾਲ ਇਕ ਇਮਾਨਦਾਰ, ਅਨੁਸ਼ਾਸਿਤ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਹੀ ਦੇਸ਼ ਦੇ ਉੱਜਵਲ ਭਵਿੱਖ ਦੀ ਨੀਂਹ ਹੈ ਅਤੇ ਸਿੱਖਿਆ ਦੇ ਨਾਲ ਉਨ੍ਹਾਂ ’ਚ ਚੰਗੇ ਸੰਸਕਾਰ ਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਪੈਦਾ ਕਰਨਾ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੀਆਂ ਦੇਸ਼ਭਗਤੀ ਭਰਪੂਰ ਪੇਸ਼ਕਾਰੀਆਂ ਨੇ ਹਾਜ਼ਰ ਸਾਰਿਆਂ ਨੂੰ ਭਾਵੁਕ ਕਰ ਦਿੱਤਾ। ਦੇਸ਼ਭਗਤੀ ਦੇ ਨਾਅਰਿਆਂ ਅਤੇ ਉਤਸ਼ਾਹ ਭਰੇ ਮਾਹੌਲ ਦਰਮਿਆਨ ਸਮਾਗਮ ਦੀ ਸਮਾਪਤੀ ਹੋਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।