ਪੁਲਵਾਮਾ ਹਮਲੇ ਦੀ ਸ਼ਹੀਦਾਂ ਨੂੰ ਕੀਤਾ ਯਾਦ
ਭਾਰਤ ਕਿਸੇ ਵੀ ਕੀਮਤ ’ਤੇ ਕਿਸੇ ਵੀ
Publish Date: Sun, 15 Feb 2026 04:02 PM (IST)
Updated Date: Mon, 16 Feb 2026 04:00 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਭਾਰਤ ਕਿਸੇ ਵੀ ਕੀਮਤ ’ਤੇ ਕਿਸੇ ਵੀ ਅੱਤਵਾਦੀ ਹਮਲੇ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਅੱਤਵਾਦੀ ਹਮਲੇ ਕਰਨ ਵਾਲਿਆਂ ਨੂੰ ਪਹਿਲਾਂ ਵੀ ਗੰਭੀਰ ਨਤੀਜੇ ਭੁਗਤਣੇ ਪਏ ਹਨ ਅਤੇ ਹੁਣ ਵੀ ਉਨ੍ਹਾਂ ਨੂੰ ਹੋਰ ਵੀ ਸਖ਼ਤ ਨਤੀਜੇ ਭੁਗਤਣੇ ਪੈਣਗੇ। ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵਿਖੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਭਾਜਪਾ ਜਨਰਲ ਸਕੱਤਰ ਵਿੱਕੀ ਸਿਤਾਰਾ, ਜਨਰਲ ਸਕੱਤਰ ਰਾਹੁਲ ਗਰਗ, ਆਈਟੀ ਸੈੱਲ ਇੰਚਾਰਜ ਮੁਕੇਸ਼ ਸ਼ਰਮਾ, ਦਫ਼ਤਰ ਇੰਚਾਰਜ ਜਤਿੰਦਰ ਚੱਢਾ, ਮੰਡਲ ਪ੍ਰਧਾਨ ਬਾਘਾਪੁਰਾਣਾ ਦੀਪਕ ਤਲਵਾੜ, ਮੰਡਲ ਪ੍ਰਧਾਨ ਅਮਨਦੀਪ ਗਰੋਵਰ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਧਰਮਵੀਰ ਭਾਰਤੀ, ਕਮਲ ਘਾਰੂ, ਸੋਨੀ ਮੰਗਲਾ, ਭੋਲਾ ਸਿੰਘ, ਆਸਾ ਸਿੰਘ, ਹਰਵਿੰਦਰ ਧਾਲੀਵਾਲ, ਪ੍ਰੋਰਮਿਲਾ ਮੋਨਰਾਈ, ਸੁਖਪ੍ਰੀਤ ਕੌਰ ਸੁੱਖੀ, ਸੁਖਜਿੰਦਰ ਸਿੰਘ ਵਾਂਡਰ, ਦਵਿੰਦਰ ਸਿੰਘ ਪ੍ਰਧਾਨ, ਆਸ਼ੀਸ਼ ਕੁਮਾਰ, ਗੁਲਸ਼ਨ ਵਿੱਕੀ, ਹੇਮੰਤ ਸੂਦ, ਗਗਨ ਕੁਮਾਰ, ਵਿਜੇ ਮਿਸ਼ਰਾ, ਸ਼ਸ਼ੀਕਾਂਤ, ਅਰਜੁਨ ਕੁਮਾਰ, ਤਰਸੇਮ ਜੰਡ, ਸੁਕੇਸ਼ ਸੂਦ, ਰਜਿੰਦਰ ਗਾਬਾ, ਸੰਜੀਵ ਅਗਰਵਾਲ ਅਤੇ ਸੁੱਖਾ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰਦੇ ਹੋਏ ਕਿਹਾ ਕਿ 14 ਫਰਵਰੀ 2019 ਨੂੰ ਪੁਲਵਾਮਾ ਵਿਚ ਇਕ ਅੱਤਵਾਦੀ ਹਮਲਾ ਹੋਇਆ ਸੀ, ਜਿਸ ਵਿਚ ਸੀਆਰਪੀਐੱਫ ਦੀ 76ਵੀਂ ਬਟਾਲੀਅਨ ਦੀ ਇਕ ਬੱਸ ਨੂੰ ਉਡਾ ਦਿੱਤਾ ਗਿਆ ਸੀ, ਜਿਸ ਵਿਚ 40 ਸੀਆਰਪੀਐੱਫ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਭਾਰਤ ਵਿਚ ਗੁੱਸੇ ਦੀ ਲਹਿਰ ਫੈਲਾ ਦਿੱਤੀ। ਨਤੀਜੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਲੇ ਤੋਂ ਕੁੱਝ ਦਿਨਾਂ ਬਾਅਦ ਅੱਤਵਾਦੀ ਕੈਂਪਾਂ ’ਤੇ ਹਵਾਈ ਹਮਲਾ ਕੀਤਾ ਜਿਸ ਵਿਚ ਮੁੱਖ ਅੱਤਵਾਦੀ ਕਮਾਂਡਰ ਅਤੇ ਵੱਡੀ ਗਿਣਤੀ ਵਿਚ ਅੱਤਵਾਦੀ ਮਾਰੇ ਗਏ। ਭਾਰਤ ਨੇ ਪੁਲਵਾਮਾ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਅਤੇ ਇਹ ਵੀ ਕਿਹਾ ਕਿ ਜੇਕਰ ਅਜਿਹਾ ਅੱਤਵਾਦੀ ਹਮਲਾ ਦੁਬਾਰਾ ਹੁੰਦਾ ਹੈ ਤਾਂ ਪਾਕਿਸਤਾਨ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਪੁਲਵਾਮਾ ਘਟਨਾ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੰਦੇ ਹੋਏ ਉਨ੍ਹਾਂ ਨੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਰਿਹਾ ਹੈ ਅਤੇ ਅਜਿਹਾ ਕਰਦਾ ਰਹੇਗਾ। ਉਨ੍ਹਾਂ ਅੱਤਵਾਦੀਆਂ ਅਤੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਾਲੇ ਪਾਕਿਸਤਾਨੀ ਨੇਤਾਵਾਂ ਨੂੰ ਵੀ ਅਜਿਹੀਆਂ ਸਾਜਿਸ਼ਾਂ ਤੋਂ ਬਚਣ ਦੀ ਅਪੀਲ ਕੀਤੀ।