ਕਾਲੀਏ ਵਾਲੇ ਵਿਖੇ 11 ਮੈਂਬਰੀ ਪਿੰਡ ਇਕਾਈ ਦੀ ਚੋਣ ਹੋਈ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
Publish Date: Sun, 05 Apr 2026 03:55 PM (IST)
Updated Date: Mon, 06 Apr 2026 03:59 AM (IST)

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੂੰ ਛੱਡ ਕੇ ਮੋਗਾ 2 ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਕਾਲੀਏ ਵਾਲਾ ਸਾਥੀਆ ਸਮੇਤ ਕਿਰਤੀ ਕਿਸਾਨ ਯੂਨੀਅਨ ਵਿਚ ਸ਼ਾਮਲ ਹੋਏ ਅਤੇ ਪਿੰਡ ਕਾਲੀਏ ਵਾਲੇ ਵਿਖੇ 11 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਹ ਚੋਣ ਜਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਸੂਬਾ ਜਰਨਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਮੌਕੇ ਬਲਾਕ ਪ੍ਰੈਸ ਸਕੱਤਰ ਤੀਰਥਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨਾ ਨੂੰ ਕਿਸਾਨ ਲਹਿਰ ਨੂੰ ਵੱਡੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੰਦੇ ਦਸਿਆ ਕਿ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੈਂਬਰਸ਼ਿਪ ਕਰਕੇ ਪਿੰਡ-ਪਿੰਡ ਜਾ ਕੇ ਨਵੀਆਂ ਕਮੇਟੀਆਂ ਦੀ ਚੋਣ ਕੀਤੀ ਜਾ ਰਹੀ ਹੈ। ਇਸ ਕੜੀ ਦੇ ਤਹਿਤ ਪਿੰਡ ਕਾਲੀਏ ਵਾਲੇ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਨਿਰਮਲ ਸਿੰਘ ਕਾਲੀਏ ਵਾਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਦੇ ਅਹੁਦੇ ਨੂੰ ਛੱਡ ਕੇ ਕਿਰਤੀ ਕਿਸਾਨ ਯੂਨੀਅਨ ਵਿਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਚਰਨਜੀਤ ਸਿੰਘ ਜਿਲ੍ਹਾ ਮੀਤ ਪ੍ਰਧਾਨ ਲੱਖੋਵਾਲ ਅਤੇ ਰਣਜੀਤ ਸਿੰਘ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਮੇਤ ਸਾਰੀ ਇਕਾਈ ਕਮੇਟੀ ਦੇ ਕਿਰਤੀ ਕਿਸਾਨ ਯੂਨੀਅਨ ਵਿਚ ਸ਼ਾਮਲ ਹੋਏ। ਇਸ ਮੌਕੇ ਇਕਾਈ ਪ੍ਰਧਾਨ ਗੁਰਮੀਤ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਖਜਾਨਚੀ ਜਗਜੀਤ ਸਿੰਘ, ਸਕੱਤਰ ਬਵਿੰਦਰ ਸਿੰਘ, ਪ੍ਰੈਸ ਸਕੱਤਰ ਭੁਪਿੰਦਰ ਸਿੰਘ, ਚਮਕੌਰ ਸਿੰਘ, ਪ੍ਰੇਮ ਸਿੰਘ, ਅਮਰਜੀਤ ਸਿੰਘ ਦੀ ਅਹੁਦੇਦਾਰਾਂ ਵਜੋਂ ਚੋਂਣ ਹੋਈ ਅਤੇ ਬਾਕੀਆਂ ਦੀ ਮੈਂਬਰਾਂ ਵਜੋਂ ਚੋਣ ਹੋਈ।