ਕੈਪਸ਼ਨ : ਇੰਸਪਾਇਰ ਪ੍ਰਰੋਗਰਾਮ ਵਿਚੋਂ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਪ੍ਰਬੰਧਕਾਂ ਦੇ ਨਾਲ।

ਨੰਬਰ : 21 ਮੋਗਾ 19 ਪੀ

ਸਟਾਫ ਰਿਪੋਰਟਰ, ਮੋਗਾ : ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਇਸਪਾਇਰ ਪ੍ਰਰੋਗਰਾਮ 'ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਪ੍ਰਰੋਗਰਾਮ ਆਈਐਸਐਫ਼ ਕਾਲਜ ਵਿਖੇ ਕਰਵਾਇਆ ਗਿਆ ਸੀ। ਇਸ ਪ੍ਰਰੋਗਰਾਮ ਦੌਰਾਨ ਵੱਖ ਵੱਖ ਜ਼ਿਲਿ੍ਹਆਂ ਦੇ ਕਰੀਬ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਰੋਗਰਾਮ ਵਿੱਚ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਕਰਵਾਏ ਗਏ ਕੁਇਜ਼ ਮੁਕਾਬਲੇ 'ਚ ਰਣਜੋਧ ਸਿੰਘ ਤੇ ਮਨਜੋਤ ਕੌਰ ਨੇ ਦੂਜਾ ਸਥਾਨ ਹਾਸਲ ਕਰਦਿਆਂ 1500 ਰੁਪਏ ਦਾ ਨਕਦ ਇਨਾਮ ਹਾਸਲ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੇ ਵੀ ਸਥਾਨ ਹਾਸਲ ਕਰਕੇ ਬੀਬੀਐਸ ਦਾ ਨਾਮ ਚਮਕਾਇਆ। ਇਸ ਜਿੱਤ 'ਤੇ ਬੀਬੀਐਸ ਦੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।