- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐੱਸਈਬੀ ਇੰਪਲ ਾਈਜ਼ ਜੁਆਇੰਟ

ਵਕੀਲ ਮਹਿਰੋ, ਪੰਜਾਬੀ ਜਾਗਰਣ ਮੋਗਾ: ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਪੰਜਾਬ ਸਮੇਤ ਸਹਿਯੋਗੀ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਅੱਜ ਸਤੀਸ਼ ਲੂੰਬਾ ਹਾਲ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਨੇੜੇ ਬੱਸ ਸਟੈਂਡ ਮੋਗਾ ਵਿਖੇ ਸਰਕਲ ਫਰੀਦਕੋਟ ਦੀ ਚੇਤਨਾ ਕਨਵੈਨਸ਼ਨ ਕਰਵਾਈ ਗਈ। ਇਸ ਵਿਚ ਪੰਜਾਬ ਦੀਆਂ ਵੱਖ-ਵੱਖ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਤੇ ਟਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਤੇ ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਬੁਲਾਰਿਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਤੇ ਟਰਾਂਸਕੋ ਦੀ ਮੈਨੇਜਮੈਂਟ ਨੇ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ 10 ਨਵੰਬਰ ਤੋਂ ਜੁਆਇੰਟ ਫੋਰਮ ਅਤੇ ਏਕਤਾ ਮੰਚ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ ਬਰਗਾੜੀ ਸਟੇਟ ਆਗੂ, ਦਰਸ਼ਨ ਲਾਲ ਸ਼ਰਮਾ ਸਾਬਕਾ ਸਟੇਟ ਆਗੂ, ਸਰਬਜੀਤ ਸਿੰਘ ਭਾਣਾ ਸਟੇਟ ਆਗੂ, ਸੇਵਕ ਸਿੰਘ ਸਟੇਟ ਆਗੂ, ਗੁਰਮੇਲ ਸਿੰਘ ਨਾਹਰ ਸਟੇਟ ਪੈਨਸ਼ਨਰ ਯੂਨੀਅਨ ਆਗੂ, ਗੁਰਮੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਬਾਘਾ ਪੁਰਾਣਾ, ਜਗਤਾਰ ਸਿੰਘ ਸੇਖਵਾਂ, ਪਲਵਿੰਦਰ ਸਿੰਘ ਸਿੱਧੂ, ਮਨਜੋਤ ਸਿੰਘ ਬਰਾੜ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਉੱਭੀ, ਨਿਰਮਲ ਸਿੰਘ ਮਾਹਲਾ, ਗੁਰਦੀਪ ਸਿੰਘ, ਜਗਰੂਪ ਸਿੰਘ ਐੱਸਡੀਓ ਅਤੇ ਰਵੀਕਿਰਨ ਫਰੀਦਕੋਟ ਸਮੇਤ ਹੋਰ ਆਗੂ ਹਾਜ਼ਰ ਸਨ।