ਸਰਕਾਰੀ ਕੰਨਿਆ ਸਕੂਲ ਵਿਖੇ ਇੰਟਰਐਕਟਿਵ ਪੈਨਲ ਲਾਂਚ
ਸਰਕਾਰੀ ਕੰਨਿਆ ਸੀਨੀਅਰਲਵਲੀ ਸਿੰਗਲਾ ਰੀਬਨ ਕੱਟ ਕੇ ਉਦਘਾਟਨ ਕਰਦੇ ਹੋਏ।
Publish Date: Fri, 20 Mar 2026 03:17 PM (IST)
Updated Date: Sat, 21 Mar 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਹੋਰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਇਕ ਇੰਟਰਐਕਟਿਵ ਪੈਨਲ ਲਾਂਚ ਕੀਤਾ ਗਿਆ। ਇਸ ਆਧੁਨਿਕ ਤਕਨਾਲੌਜੀ ਦਾ ਉਦਘਾਟਨ ਵਿਧਾਇਕ ਡਾ. ਅਮਨਦੀਪ ਅਰੋੜਾ ਅਤੇ ਜ਼ੋਨ ਇੰਚਾਰਜ ਅਨਿਲ ਸ਼ਰਮਾ ਦੀ ਅਗਵਾਈ ਹੇਠ ਲਵਲੀ ਸਿੰਗਲਾ ਨੇ ਰੀਬਨ ਕੱਟ ਕੇ ਕੀਤਾ। ਇਹ ਸਮਾਰੋਹ ਜਸਵਿੰਦਰ ਕੌਰ ਚੇਅਰਪਰਸਨ ਸਕੂਲ ਕਮੇਟੀ, ਪ੍ਰਿੰਸੀਪਲ ਮਨਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਅਮਰਪ੍ਰੀਤ ਕੌਰ, ਗੁਰਚਰਨ ਸਿੰਘ, ਕੰਵਲਦੀਪ ਕੁਮਾਰ, ਸਤਿੰਦਰ ਕੌਰ, ਆਸ਼ੂ, ਚਰਨਜੀਤ ਕੌਰ ਅਤੇ ਕੰਪਿਊਟਰ ਵਿਭਾਗ ਦੇ ਸਾਰੇ ਮੈਂਬਰਾਂ ਦੀ ਮੌਜੂਦਗੀ ਵਿਚ ਹੋਇਆ। ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਵਿਦਿਆਰਥੀਆਂ ਨੂੰ ਵਿੱਦਿਅਕ ਸਹੂਲਤਾਂ ਪ੍ਰਦਾਨ ਕਰਨ ਲਈ ਇਕ ਸਿੱਖਿਆ ਟੀਮ ਦਾ ਗਠਨ ਕੀਤਾ। ਜਿਸ ਦਾ ਉਦੇਸ਼ ਸਕੂਲ ਦੇ ਅੰਦਰ ਵਿਦਿਆਰਥੀਆਂ ਦੀ ਹਰ ਜ਼ਰੂਰਤ ਨੂੰ ਪੂਰਾ ਕਰਨਾ ਹੈ। ਇਸ ਤੋਂ ਇਲਾਵਾ ਟੀਮ ਦਾ ਉਦੇਸ਼ ਸਕੂਲਾਂ ਨਾਲ ਮਜ਼ਬੂਤ ਤਾਲਮੇਲ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰੋਗਰਾਮ ਦੌਰਾਨ ਸਿੱਖਿਆ ਪ੍ਰਤੀ ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਦਾ ਹਵਾਲਾ ਦਿੱਤਾ ਗਿਆ। ਇਸ ਤੋਂ ਇਲਾਵਾ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿਚ ਨਵੀਨਤਾ ਅਤੇ ਕ੍ਰਾਂਤੀ ਲਿਆਂਦੀ ਹੈ, ਦੇ ਕੰਮ ਨੂੰ ਸੱਚਮੁੱਚ ਪ੍ਰੇਰਨਾਦਾਇਕ ਦੱਸਿਆ ਗਿਆ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ।