ਕੈਪਸ਼ਨ : ਮਾਊਂਟ ਲਿਟਰਾ ਜ਼ੀ ਸਕੂਲ ਵਿਚ ਮਨਾਏ ਰਾਸ਼ਟਰੀ ਗਰਲਜ਼ ਚਾਈਲਡ ਡੇਅ 'ਤੇ ਆਪਣੇ ਵਿਚਾਰ ਪੇਸ਼ ਕਰਦੀਆਂ ਵਿਦਿਆਰਥਣਾਂ ਤੇ ਸਟਾਫ।

ਨੰਬਰ : 24 ਮੋਗਾ 9 ਪੀ

ਸਟਾਫ਼ ਰਿਪੋਰਟਰ, ਮੋਗਾ :

ਮੋਗਾ-ਲੁਧਿਆਣਾ ਜੀਟੀ ਰੋਡ 'ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਚ ਚੇਅਰਮੈਨ ਅਨੁਜ ਗੁਪਤਾ ਦੀ ਅਗਵਾਈ ਹੇਠ ਰਾਸ਼ਟਰੀ ਗਰਲਜ਼ ਚਾਈਲਡ ਡੇਅ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨੁਜ ਗੁਪਤਾ ਨੇ ਕਿਹਾ ਕਿ ਇਹ ਦਿਵਸ ਹਰ ਸਾਲ 24 ਜਨਵਰੀ ਨੂੰ ਦੇਸ਼ ਭਰ ਵਿਚ ਮਨਾਇਆ ਜਾਂਦਾ ਹੈ। ਇਸਦਾ ਮੰਤਵ ਦੇਸ਼ ਦੀ ਲੜਕੀਆਂ ਨੂੰ ਹਰ ਲਿਹਾਜ 'ਚ ਵੱਧ ਤੋਂ ਵੱਧ ਸਹਾਇਤਾ ਤੇ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸਦੇ ਇਲਾਵਾ ਰਾਸ਼ਟਰੀ ਬਾਲਿਕਾ ਦਿਵਸ ਦਾ ਇਕ ਹੋਰ ਮੰਤਵ ਲੜਕੀਆ ਦੇ ਪ੍ਰਤੀ ਭੇਦਭਾਅ ਬਾਰੇ ਵਿਚ ਜਾਗਰੂਕਤਾ ਪੈਦਾ ਕਰਨੀ ਹੈ। ਇਸ ਮੌਕੇ ਵਿਦਿਆਰਥਣਾਂ ਨੇ ਕਿਹਾ ਕਿ ਸਮਾਜ ਦੀ ਉਸਾਰੀ ਵਿਚ ਮਹਿਲਾਵਾਂ ਦਾ ਸਨਮਾਨ ਯੋਗਦਾਨ ਹੈ। ਸਾਰੇ ਖੇਤਰਾਂ ਦੇ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਉਨ੍ਹਾਂ ਜਾਗਰੂਕ ਕੀਤਾ ਗਿਆ ਹੈ ਕਿ ਲੜਕੀਆ ਨੂੰ ਆਪਣਾ ਫੈਸਲਾ ਲੈਣ ਦਾ ਅਧਿਕਾਰ ਹੈ। ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਲੜਕੀ ਸਾਡੇ ਸਮਾਜ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਰਾਸ਼ਟਰੀ ਬਾਲਿਕਾ ਦਿਵਸ ਬਾਰੇ ਵਿਸਤਾਰ ਪੂਰਵਕ ਸਾਰਿਆ ਨੂੰ ਜਾਣੂ ਕਰਵਾਇਆ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।