ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਅੰਤਰਰਾਸ਼ਟਰੀ ਸਾਖਰਤਾ ਦਿਵਸ ਸਹਾਇਕ ਡਾਇਰੈਕਟਰ ਯੁਵਕਸਹਾਇਕ ਡਾਇਰੈਕਟਰ ਯੁਵਕਸਹਾਇਕ ਡਾਇਰੈਕਟਰ ਯੁਵਕਸਹਾਇਕ ਡਾਇਰੈਕਟਰ ਯੁਵਕ
Publish Date: Tue, 08 Sep 2026 06:59 PM (IST)
Updated Date: Tue, 08 Sep 2026 07:01 PM (IST)
-ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਦੇ ਕਰਵਾਏ ਭਾਸ਼ਣ ਤੇ ਲੇਖ ਲਿਖਣ ਮੁਕਾਬਲੇ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਉਤਸ਼ਾਹ ਪੂਰਬਕ ਮਨਾਇਆ ਗਿਆ। ਇਸ ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਯੂਐੱਨਓ ਵੱਲੋਂ 1966 ਤੋਂ ਹਰ ਸਾਲ ਦੁਨੀਆ ਭਰ ਵਿਚ 8 ਸਤੰਬਰ ਨੂੰ ਸਾਖਰਤਾ ਦਿਵਸ ਮਨਾਇਆ ਜਾਂਦਾ ਹੈ। ਇਸ ਦਾ ਉਦੇਸ਼ ਨਾਗਰਿਕਾਂ ਨੂੰ ਆਪਣੀ ਜ਼ਿੰਮੇਂਵਾਰੀਆਂ, ਅਧਿਕਾਰਾਂ ਅਤੇ ਸਮਾਜ ਤੇ ਰਾਸ਼ਟਰ ਪ੍ਰਤੀ ਬਣਦੇ ਫਰਜ਼ਾਂ ਤੋਂ ਜਾਣੂੰ ਕਰਵਾਉਣਾ ਹੈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਖਰਤਾ ਦਿਵਸ ਦਾ ਮਨਾਉਣਾ ਸਾਨੂੰ ਕਿਤਾਬਾਂ ਪੜ੍ਹਨ, ਬਦਲਦੇ ਵਿਸ਼ਵ ਦੇ ਹਾਣੀ ਬਣਨ ਲਈ ਡਿਜ਼ੀਟਲ ਸਿੱਖਿਆ ਗ੍ਰਹਿਣ ਕਰਨ ਅਤੇ ਸਾਰੇ ਸਮਾਜ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੰਦਾ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਪੈਗ਼ਾਮ ਵਿਚ ਕਿਹਾ ਕਿ ਅਜੋਕੇ ਵਿਗਿਆਨ ਅਤੇ ਤਕਨਾਲੌਜੀ ਦੇ ਯੁੱਗ ਵਿਚ ਗਿਆਨ ਦੀ ਰੌਸ਼ਨੀ ਹਰ ਵਿਅਕਤੀ ਤੱਕ ਪਹੁੰਚਣੀ ਯਕੀਨੀ ਬਣਾਉਣ ਦੀ ਲੋੜ ਹੈ। ਇਸ ਮੌਕੇ ਵਲੰਟੀਅਰਾਂ ਦੇ ਭਾਸ਼ਣ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮੇਂ ਵਾਈਸ ਪ੍ਰਿੰਸੀਪਲ ਮੀਨਾ ਜੈਨ, ਹਰਪ੍ਰੀਤ ਕੌਰ, ਕੁਲਦੀਪ ਸਿੰਘ ਧਾਲੀਵਾਲ ਅਤੇ ਅਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਿੱਖਿਆ ਰਾਹੀਂ ਹਾਸਲ ਕੀਤਾ ਗਿਆਨ ਹੀ ਪਰਿਵਾਰਕ ਤੇ ਸਮਾਜਿਕ ਤਰੱਕੀ ਦਾ ਅਧਾਰ ਬਣਦਾ ਹੈ। ਇਸ ਸਮੇਂ ਹੋਰਨਾਂ ਅਧਿਆਪਕਾਂ ਨੇ ਵੀ ਆਪਣੇ ਅਰਥ ਭਰਪੂਰ ਵਿਚਾਰ ਪੇਸ਼ ਕਰਦਿਆਂ ਜ਼ਿੰਦਗੀ ਭਰ ਸਿਖਦੇ ਰਹਿਣ ’ਤੇ ਜ਼ੋਰ ਦਿੱਤਾ।