- ਹਕੂਮਤ ਘੱਟ ਗਿਣਤੀ ਕੌਮਾਂ ਨੂੰ ਦਬਾਉਣ 'ਤੇ ਉਤਾਰੂ : ਜਥੇ. ਹਰਪ੍ਰਰੀਤ ਸਿੰਘ

- ਕੌਮ ਦੀ ਵਿਚਾਰਧਾਰਾ ਤੇ ਸਿਧਾਂਤ 'ਤੇ ਹੋ ਰਹੇ ਬੌਧਿਕ ਹਮਲਿਆਂ ਨੂੰ ਰੋਕਣ ਲਈ ਵੱਡੀ ਘਾਲਣਾ ਦੀ ਲੋੜ : ਬਾਬਾ ਹਰਨਾਮ ਸਿੰਘ ਖ਼ਾਲਸਾ

ਕੈਪਸ਼ਨ : ਸੈਮੀਨਾਰ 'ਚ ਹਿੱਸਾ ਲੈਣ ਵਾਲੇ ਵਿਦਵਾਨਾਂ ਅਤੇ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੇ ਹੋਰ।

ਨੰਬਰ : 20 ਮੋਗਾ 12 ਪੀ

ਵਕੀਲ ਮਹਿਰੋਂ, ਮੋਗਾ : ਦਮਦਮੀ ਟਕਸਾਲ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ 'ਚ ਗੁਰੂ ਨਾਨਕ ਕਾਲਜ ਮੋਗਾ ਦੇ ਖੁੱਲੇ ਵਿਹੜੇ 'ਚ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਨੂੰ ਸਮਰਪਿਤ ਪੰਜਵਾਂ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਤੋਂ ਪਹਿਲਾਂ ਪੰਥ 'ਚ ਜਾਗਿ੍ਤੀ ਪੈਦਾ ਕਰਨ ਲਈ ਅੰਮਿ੍ਤਸਰ, ਨਵੀਂ ਦਿੱਲੀ, ਪਟਿਆਲਾ ਅਤੇ ਮੁੰਬਈ 'ਚ ਸੈਮੀਨਾਰ ਕਰਾਏ ਜਾ ਚੁੱਕੇ ਹਨ।

ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਕਾਲ ਤਖਤ ਜਥੇਦਾਰ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰਰੀਤ ਸਿੰਘ ਨੇ ਪੰਥਕ ਮੁੱਦਿਆਂ ਪ੍ਰਤੀ ਵਿਦਵਾਨਾਂ 'ਚ ਸੰਵਾਦ ਰਚਾਉਣ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਕੂਮਤ ਘੱਟਗਿਣਤੀ ਕੌਮਾਂ ਨੂੰ ਦਬਾਉਣ 'ਤੇ ਉਤਾਰੂ ਹਨ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਕਿਹਾ ਕਿ ਕੌਮ ਦੀ ਵਿਚਾਰਧਾਰਾ ਤੇ ਸਿਧਾਂਤ 'ਤੇ ਹੋ ਰਹੇ ਬੌਧਿਕ ਹਮਲਿਆਂ ਨੂੰ ਰੋਕਣ ਲਈ ਵਡੀ ਘਾਲਣਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਹੈ, ਜਿਨ੍ਹਾਂ ਵੀਹਵੀਂ ਸਦੀ ਦੌਰਾਨ ਸਿਖ ਕੌਮ ਦੀ ਅਣਖ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਅਜ਼ਮਤ ਲਈ ਸ਼ਹੀਦੀ ਦਿੰਦਿਆਂ ਕੌਮ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਇਸ ਗੱਲੋਂ ਤਸੱਲੀ ਪ੍ਰਗਟਾਈ ਕਿ ਜਦ ਵੀ ਕਿਸੇ ਸਿੱਖ ਨੂੰ ਆਂਚ ਆਉਂਦੀ ਹੈ ਦੁਨੀਆ ਭਰ ਦੇ ਸਿਖ ਉੱਠ ਖੜੇ ਹੁੰਦੇ ਹਨ। ਬਾਬਾ ਲੱਖਾ ਸਿੰਘ ਨਾਨਕਸਰ ਨੇ ਕਿਹਾ ਕਿ ਸਾਡੇ ਹੀ ਪਹਿਰਾਵੇ 'ਚ ਕੁਝ ਲੋਕ ਗੁਰਮਤਿ, ਗੁਰਬਾਣੀ ਤੇ ਗੁਰ ਇਤਿਹਾਸ 'ਤੇ ਕਿੰਤੂ ਕਰ ਰਹੇ ਹਨ, ਜਿਨ੍ਹਾਂ ਪ੍ਰਤੀ ਸੁਚੇਤ ਹੁੰਦਿਆਂ ਪਹਿਰਾ ਦੇਣ ਦੀ ਲੋੜ ਹੈ। ਸੰਤ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਨੇ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਕੀਤੇ ਜਾ ਰਹੇ ਪੰਥਕ ਕਾਰਜਾਂ ਤੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਸ਼ਰਧਾਹੀਣਾਂ ਵੱਲੋਂ ਮਰਿਆਦਾ 'ਤੇ ਟੀਕਾ ਟਿੱਪਣੀ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਟਕਸਾਲ ਨੂੰ ਜੀਵਨ ਜਾਂਚ ਸਿਖਾਉਣ ਦਾ ਗੜ੍ਹ ਦੱਸਿਆ। ਮੁੱਖ ਮਹਿਮਾਨ ਨਿਰਮਲ ਸਿੰਘ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਨੇ ਸੰਤ ਭਿੰਡਰਾਂਵਾਲਿਆਂ ਦੀ ਅਧਿਆਤਮਿਕਤਾ 'ਤੇ ਰੌਸ਼ਨੀ ਪਾਈ। ਜਥੇਦਾਰ ਤੋਤਾ ਸਿੰਘ ਨੇ ਦਮਦਮੀ ਟਕਸਾਲ ਦੇ ਉਦਮ ਨੂੰ ਸਲਾਹਿਆ। ਸਿੱਖ ਚਿੰਤਕ ਹਰਭਜਨ ਸਿੰਘ ਡੇਹਰਾਦੂਨ ਨੇ ਕਿਹਾ ਕਿ ਦਮਦਮੀ ਟਕਸਾਲ ਪੰਥ ਦਾ ਸਭ ਤੋਂ ਕੀਮਤੀ ਸਰਮਾਇਆ ਹੈ। ਪ੍ਰਰੋ: ਸੁਖਦਿਆਲ ਸਿੰਘ ਨੇ ਵੀਰ ਰਸ 'ਚ ਆਉਂਦਿਆਂ ਹਿੰਦ ਹਕੂਮਤ ਵੱਲੋਂ ਸਿੱਖ ਕੌਮ ਨਾਲ ਕੀਤੇ ਗਏ ਵਿਸ਼ਵਾਸਘਾਤ ਅਤੇ ਵਿਤਕਰਿਆਂ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਿੱਖ ਕੌਮ ਦੀ ਆਵਾਜ਼ ਸਨ, ਜਿਨ੍ਹਾਂ ਦੀ ਅਗਵਾਈ 'ਚ ਧਰਮਯੁੱਧ ਮੋਰਚੇ ਦੌਰਾਨ ਨੌਜਵਾਨ ਵਰਗ ਨੂੰ ਨਵੀ ਰਾਜਸੀ ਸੇਧ ਮਿਲੀ। ਸਤਾ 'ਚ ਰਹਿ ਕੇ ਪੰਜਾਬ ਦੇ ਮਸਲੇ ਹੱਲ ਨਾ ਕਰਾ ਸਕਣ ਲਈ ਪੰਜਾਬ ਦੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਇਆ। ਗੁਰਚਰਨ ਸਿੰਘ ਲਾਂਬਾ ਨੇ ਕਿਹਾ ਕਿ 47 ਤੋਂ ਬਾਅਦ ਸਰਕਾਰੀ ਸਰਪ੍ਰਸਤੀ ਨਾਲ ਅਖੌਤੀ ਗੁਰੂਡੰਮ ਦਾ ਸਿਲਸਿਲਾ ਤੇਜ ਹੋਇਆ ਹੈ। ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਸਿੱਖ ਕੌਮ ਬਿਬੇਕੀਆਂ ਦਾ ਪੰਥ ਹੈ ਨਾ ਕਿ ਤਰਕਸ਼ੀਲਾਂ ਦਾ। ਉਨ੍ਹਾਂ ਸਿੱਖ ਪਰੰਪਰਾਵਾਂ ਤੇ ਇਤਿਹਾਸਕਾਰ ਸ਼ਖ਼ਸੀਅਤਾਂ ਨੂੰ ਨੀਵੇਂ ਦਿਖਾਉਣ ਵਾਲੇ ਪ੍ਰਚਾਰਕਾਂ ਤੋਂ ਦੂਰੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਮੌਕੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਡਾ: ਕੁਲਵਿੰਦਰ ਸਿੰਘ, ਡਾ: ਪਰਮਜੀਤ ਕੌਰ, ਹਰਵਿੰਦਰ ਸਿੰਘ ਅਤੇ ਡਾ: ਗੁਰਤੇਜ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਮੰਚ ਸੰਚਾਲਨ ਦੀ ਸੇਵਾ ਬਾਬਾ ਜੀਵਾ ਸਿੰਘ ਨੇ ਨਿਭਾਈ। ਦਮਦਮੀ ਟਕਸਾਲ ਮੁਖੀ ਨੇ ਮੌਜੂਦਾ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਮੌਕੇ ਮਹਿਤਾ ਚੌਕ ਵਿਖੇ 23-24-25 ਅਕਤੂਬਰ 2019 ਨੂੰ ਹੋਰਹੇ ਗੁਰਮਤਿ ਸਮਾਗਮਾਂ 'ਚ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਭਾਈ ਜਸਬੀਰ ਸਿੰਘ ਖ਼ਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਈਸ਼ਰ ਸਿੰਘ ਸਪੁੱਤਰ ਸੰਤ ਭਿੰਡਰਾਂਵਾਲੇ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਹਰਜਿੰਦਰ ਸਿੰਘ ਜਿੰਦੂ, ਭਾਈ ਕੁਲਵੰਤ ਸਿੰਘ ਭਾਈ ਕੀ ਸਮਾਧ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਬਾਬਾ ਗੁਰਦਿਆਲ ਸਿੰਘ ਲੰਗੇਆਣਾ, ਬਾਬਾ ਬਲਵਿੰਦਰ ਸਿੰਘ, ਬਾਬਾ ਰਵਿੰਦਰ ਸਿੰਘ ਜੋਨੀ, ਭਾਈ ਜਗਤਾਰ ਸਿੰਘ ਰੋਡੇ, ਬਾਬਾ ਹਰੀ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਬਧਨੀਕਲਾਂ, ਗਿਆਨੀ ਤੇਜਪਾਲ ਸਿੰਘ ਕੁਰੂਕਸ਼ੇਤਰ, ਅਮਰਬੀਰ ਸਿੰਘ ਢੋਟ, ਗਿਆਨੀ ਮੋਹਨ ਸਿੰਘ, ਪ੍ਰਰੋ: ਸਰਚਾਂਦ ਸਿੰਘ, ਦਰਸ਼ਨ ਸਿੰਘ ਮੰਡ, ਸੰਤ ਨਿਰੰਦਰ ਸਿੰਘ ਜਨੇਰ, ਬਾਬਾ ਪਾਲ ਸਿੰਘ ਪਟਿਆਲਾ, ਬਾਬਾ ਅਜੀਤ ਸਿੰਘ ਮਹਿਤਾ, ਬਾਬਾ ਸਰਬਜੀਤ ਸਿੰਘ ਹੋਦੀ ਮਰਦਾਨ, ਗਿਆਨੀ ਦਲਜੀਤ ਸਿੰਘ, ਸੰਤ ਬਾਬਾ ਰਵਿੰਦਰ ਸਿੰਘ ਰੌਲੀਵਾਲੇ, ਗਿਆਨੀ ਗੁਰਮੇਲ ਸਿੰਘ ਕਿਸ਼ਨਪੁਰ, ਡਾ: ਜਸਵਿੰਦਰ ਸਿੰਘ ਿਢੱਲੋਂ, ਸੁਖਜਿੰਦਰ ਸਿੰਘ ਪਿ੍ਰੰਸ, ਸੰਤ ਗੁਰਚਰਨ ਸਿੰਘ ਮੋਗਾ, ਗੁਰਚਰਨ ਸਿੰਘ ਚੀਦਾ, ਗੁਰਪ੍ਰਰੀਤ ਸਿੰਘ ਵੇਰੋਕੇ, ਬਲਦੇਵ ਸਿੰਘ ਰੋਡੇ, ਜਗਸੀਰ ਸਿੰਘ ਕਾਲੋਕੇ, ਜਗਸੀਰ ਸਿੰਘ ਰੋਡੇ, ਲਖਵਿੰਦਰ ਸਿੰਘ ਖੱਬੇਰਾਜਪੂਤਾਂ, ਦਰਸ਼ਨ ਸਿੰਘ ਘੋਲੀਆ, ਅਵਤਾਰ ਸਿੰਘ ਬੁੱਟਰ, ਅਰਸ਼ਦੀਪ ਸਿੰਘ ਰੰਧਾਵਾ ਆਦਿ ਮੌਜੂਦ ਸਨ।