ਸ੍ਰੀ ਹੇਮਕੁੰਟ ਸਕੂਲ ’ਚ ਮਹਿਲਾ ਦਿਵਸ ਮਨਾਇਆ
ਸ੍ਰੀ ਹੇਮਕੁੰਟ ਸੀਨੀ: ਸੈਕੰ:
Publish Date: Sat, 07 Mar 2026 05:03 PM (IST)
Updated Date: Sun, 08 Mar 2026 04:06 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ : ਸ੍ਰੀ ਹੇਮਕੁੰਟ ਸੀਨੀ: ਸੈਕੰ: ਸਕੂਲ ਕੋਟ ਈਸੇ ਖਾਂ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਖਾਸ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਮਹਿਲਾਵਾਂ ਦੀ ਸਮਾਜ ਵਿਚ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਅਧਿਆਪਕਾਂ ਨੇ ਕਵਿਤਾ ਗਾਇਨ ਨਾਲ ਕੀਤੀ ਅਤੇ ਅਧਿਆਪਕਾਂ ਵੱਲੋਂ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ ਗਏ ਅਤੇ ਮਹਿਲਾਵਾਂ ਦੇ ਸਨਮਾਨ ਬਾਰੇ ਗੱਲ ਕੀਤੀ ਗਈ। ਇਸ ਮੌਕੇ ਅਧਿਆਪਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ ਅਤੇ ਅਧਿਆਪਕਾਂ ਵੱਲੋਂ ਕੇਕ ਵੀ ਕੱਟਿਆ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਮੈਡਮ ਨੇ ਮਹਿਲਾ ਦਿਵਸ ਬਾਰੇ ਦੱਸਦੇ ਹੋਏ ਕਿਹਾ ਕਿ ਮਹਿਲਾ ਦਿਵਸ ਹਰ ਸਾਲ ਵਿਸ਼ਵ ਪੱਧਰ ’ਤੇ ਔਰਤਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ 8 ਮਾਰਚ ਨੂੰ ਮਨਾਇਆ ਜਾਂਦਾ ਹੈ। ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਹਰ ਖੇਤਰ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ । ਸਾਨੂੰ ਹਮੇਸ਼ਾ ਮਹਿਲਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੋਤਸਾਹਿਤ ਕਰਨਾ ਚਾਹੀਦਾ ਹੈ। ਇਸ ਪ੍ਰੋਗਰਾਮ ਨੂੰ ਨਪੇਰੇ ਚੜ੍ਹਾਉਣ ਦਾ ਸਿਹਰਾ ਪ੍ਰਿੰਸੀਪਲ ਰਮਨਜੀਤ ਕੌਰ ਅਤੇ ਸੋਨੀਆ ਸ਼ਰਮਾ ਨੂੰ ਜਾਂਦਾ ਹੈ। ਇਸ ਮੌਕੇ ਸਮੂਹ ਸਟਾਫ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ। ਉਨ੍ਹਾਂ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਵਿਚ ਕਿਹਾ ਕਿ ਮਹਿਲਾ ਦਿਵਸ ਸਾਨੂੰ ਇਹ ਸਿੱਖ ਦਿੰਦਾ ਹੈ ਕਿ ਮਹਿਲਾਵਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਕਰਨਾ ਹਰ ਇਕ ਦੀ ਜ਼ਿੰਮੇਵਾਰੀ ਹੈ।