- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਵਿੱਦਿਅਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਮੋਗਾ ਵਿਖੇ ਇੰਸਟੀਚਿਊਸ਼ਨਲ ਇਨੋਵੇਸ਼ਨ ਕੌਂਸਲ ਆਈਆਈਸੀ ਵੱਲੋਂ ਆਈਪੀਆਰ ਬੇਸਿਕਸ ਫਾਰ ਇਨੋਵੇਟਰ ਐਂਡ ਐਂਟਰਪ੍ਰਿਨਿਓਰ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੌਧਿਕ ਸੰਪਤੀ ਅਧਿਕਾਰਾਂ, ਪੇਟੈਂਟ ਪ੍ਰਣਾਲੀ ਅਤੇ ਖੋਜ ਤੇ ਨਵੀਨਤਾ ਦੇ ਖੇਤਰ ਵਿਚ ਉਪਲਬਧ ਮੌਕਿਆਂ ਬਾਰੇ ਜਾਗਰੂਕ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਆਈਆਈਸੀ ਸੈੱਲ ਦੇ ਕੋਆਰਡੀਨੇਟਰ ਡਾ. ਸ਼ੁਭਮ ਸਿੰਘ ਵੱਲੋਂ ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ, ਡਾ. ਬਾਲਕ ਦਾਸ ਕੁਰਮੀ, ਡਾ. ਭੀਮਾ ਕਿਰਨ, ਡਾ. ਸ਼ੁਭਮ ਠਾਕੁਰ ਅਤੇ ਮੁੱਖ ਬੁਲਾਰੇ ਡਾ. ਸੰਤ ਕੁਮਾਰ ਵਰਮਾ ਦਾ ਪੌਦੇ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਆਪਣੇ ਸੰਬੋਧਨ ਵਿਚ ਇੰਸਟੀਚਿਊਸ਼ਨਲ ਇਨੋਵੇਸ਼ਨ ਕੌਂਸਲ ਵੱਲੋਂ ਵਿਦਿਆਰਥੀਆਂ ਵਿਚ ਨਵੀਨਤਮ ਸੋਚ, ਖੋਜ ਅਤੇ ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਲੈਕਚਰ ਦੌਰਾਨ ਉਨ੍ਹਾਂ ਨੇ ਆਈਪੀਆਰ ਨਾਲ ਜੁੜੀਆਂ ਤਕਨੀਕੀ ਅਤੇ ਵਿਹਾਰਕ ਜਾਣਕਾਰੀਆਂ ਸਾਂਝੀਆਂ ਕੀਤੀਆਂ ਅਤੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਡਾ. ਭੀਮਾ ਕਿਰਨ ਨੇ ਬਾਖੂਬੀ ਕੀਤਾ, ਜਦਕਿ ਅੰਤ ਵਿੱਚ ਡਾ. ਬਾਲਕ ਦਾਸ ਕੁਰਮੀ ਨੇ ਮੁੱਖ ਬੁਲਾਰੇ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ 100 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ ਅਤੇ ਆਈਪੀਆਰ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ।