ਡਾ. ਆਰਕੇ ਨਾਰੰਗ ਕਾਲਜ ਡਿਵੈਲਪਮੈਂਟ ਕੌਂਸਲ ਦੇ ਮੈਂਬਰ ਬਣੇ
ਆਈਐੱਸਐੱਫ ਕਾਲਜ ਆਫ਼ ਫਾਰਮੇਸੀ
Publish Date: Tue, 02 Dec 2025 03:56 PM (IST)
Updated Date: Tue, 02 Dec 2025 03:59 PM (IST)
ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੂੰ ਹਾਲ ਹੀ ਵਿਚ ਗਠਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੁਆਰਾ ਕਾਲਜ ਡਿਵੈਲਪਮੈਂਟ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਦੱਸਿਆ ਕਿ ਡਾ. ਆਰਕੇ ਨਾਰੰਗ ਪਿਛਲੇ 30 ਸਾਲਾਂ ਤੋਂ ਫਾਰਮੇਸੀ ਦੇ ਅਕਾਦਮਿਕ ਖੇਤਰ ਨਾਲ ਜੁੜੇ ਹੋਏ ਹਨ ਅਤੇ ਖੋਜ ਅਤੇ ਪ੍ਰਸ਼ਾਸਨ ਵਿਚ ਲਗਾਤਾਰ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਵਿਚ ਆਪਣਾ ਖੋਜ ਕਾਰਜ ਪੇਸ਼ ਕੀਤਾ ਹੈ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰਸਾਲਿਆਂ ਵਿਚ ਕਈ ਪੇਪਰ ਪ੍ਰਕਾਸ਼ਿਤ ਕੀਤੇ ਹਨ। ਉਨ੍ਹਾਂ ਨੇ ਕਈ ਫਾਰਮੇਸੀ ਕਿਤਾਬਾਂ ਵੀ ਪ੍ਰਕਾਸ਼ਿਤ ਕੀਤੀਆਂ ਹਨ, ਜੋ ਕਿ ਬੀ. ਫਾਰਮ ਅਤੇ ਐੱਮ ਫਾਰਮ ਦੇ ਵਿਦਿਆਰਥੀਆਂ ਲਈ ਬਹੁਤ ਉਪਯੋਗੀ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਡਿਜ਼ਾਈਨ ਪੇਟੈਂਟ, ਪੇਟੈਂਟ ਦੇ ਨਾਲ-ਨਾਲ ਖੋਜ ਪ੍ਰੋਜੈਕਟਾਂ 'ਤੇ ਵੀ ਕੰਮ ਕੀਤਾ ਹੈ। ਮੈਂਬਰ ਵਜੋਂ ਨਿਯੁਕਤ ਹੋਣ 'ਤੇ ਡਾ. ਆਰਕੇ ਨਾਰੰਗ ਨੂੰ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਨੇ ਵਧਾਈ ਦਿੱਤੀ। ਜਨੇਸ਼ ਗਰਗ, ਡਾ: ਮੁਸਕਾਨ ਗਰਗ, ਡਾਇਰੈਕਟਰ ਡਾ: ਜੀਡੀ ਗੁਪਤਾ ਅਤੇ ਫੈਕਲਟੀ ਸਟਾਫ਼।