- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ਼ ਕਾਲਜ ਆਫ਼ ਫਾਰਮੇਸੀ ਮੋਗਾ ਦੇ ਵਿਦਿਆਰਥੀਆਂ ਨੇ ਨਵੀਂ ਦਿੱਲੀ ਵਿਖੇ ਹਾਲ ਹੀ ਵਿਚ ਕਰਵਾਏ ਗਏ ਨੈਸ਼ਨਲ ਫਾਰਮਾ ਸਮਿਟ ਵਿਚ ਪੋਸਟਰ ਅਤੇ ਓਰਲ ਪ੍ਰਜ਼ੈਂਟੇਸ਼ਨ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਸਮਾਗਮ ਦੌਰਾਨ ਫਾਰਮਡੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕੈਟਾਗਰੀਆਂ ਵਿਚ ਪੋਸਟਰ ਅਤੇ ਓਰਲ ਪ੍ਰਜ਼ੈਂਟੇਸ਼ਨ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਫਾਰਮਡੀ ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪੂਰੀ ਕਾਨਫਰੰਸ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ’ਚ ਗੌਰੀ ਸੂਦ ਨੇ ਕੈਟਾਗਰੀ-3, ਅਮਿਤ ਸ਼ਰਮਾ ਨੇ ਕੈਟਾਗਰੀ-4 ਅਤੇ ਹਰਸ਼ਿਤਾ ਨੇ ਕੈਟਾਗਰੀ-2 ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮੁਹੰਮਦ ਅਫਜ਼ਲ ਨੇ ਕੈਟਾਗਰੀ-2 ਅਤੇ ਡਾ. ਆਈਐੱਸ ਬੰਗਾ ਨੇ ਕੈਟਾਗਰੀ-4 ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਵਿਚ ਕੈਟਾਗਰੀ-3 ਵਿਚ ਜਯਾ, ਕੈਟਾਗਰੀ-2 ਵਿਚ ਮਾਨਸੀ, ਕੈਟਾਗਰੀ-4 ਵਿਚ ਅੰਜਲੀ, ਕੈਟਾਗਰੀ-6 ਵਿਚ ਆਕਾਂਕਸ਼ਾ ਸ਼ਰਮਾ ਅਤੇ ਕੈਟਾਗਰੀ-1 ਵਿਚ ਪਲਕ ਮਿੱਤਲ ਸ਼ਾਮਲ ਰਹੇ। ਇਨ੍ਹਾਂ ਸਾਰੀਆਂ ਪ੍ਰਾਪਤੀਆਂ ਨਾਲ ਵਿਦਿਆਰਥੀਆਂ ਨੇ ਸੰਸਥਾ ਦਾ ਮਾਣ ਵਧਾਇਆ। ਇਸ ਤੋਂ ਇਲਾਵਾ ਫਾਰਮਡੀ ਫਾਈਨਲ ਸਾਲ ਦੇ ਵਿਦਿਆਰਥੀ ਕਮਲਜੀਤ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਫਾਰਮਾ ਮਿੱਤਰਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਾਰੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਹੋਰ ਪਤਵੰਤੇ ਮਹਿਮਾਨਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ, ਆਈਐੱਸਐਫ਼ਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ, ਡੀਨ ਐਗਜ਼ਾਮੀਨੇਸ਼ਨ ਇੰਜੀ. ਜਸਪ੍ਰੀਤ ਇੰਦਰ ਸਿੰਘ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।