ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ

ਸਿਵਲ ਸਰਜਨ ਮੋਗਾ ਡਾ. ਅਮਰਪ੍ਰਰੀਤ ਕੌਰ ਬਾਜਵਾ ਦੇ ਆਦੇਸ਼ਾਂ ਤੇ ਇਸ ਹਫਤੇ ਦੌਰਾਨ ਸਿਹਤ ਵਿਭਾਗ ਮੋਗਾ ਦੀਆਂ ਟੀਮਾਂ ਵੱਲੋਂ ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਡੇਂਗੂ ਲਾਰਵਾ ਲੱਭਣ ਲਈ 1860 ਥਾਵਾਂ ਤੇ ਜਾਂਚ ਕੀਤੀ ਗਈ, ਜਿਨਾਂ੍ਹ ਵਿੱਚ 45 ਪ੍ਰਰਾਈਵੇਟ ਹਸਪਤਾਲ, 7 ਸਰਕਾਰੀ ਅਤੇ ਗੈਰ ਸਰਕਾਰੀ ਅਦਾਰੇ, 98 ਦੁਕਾਨਾਂ ਅਤੇ 1710 ਘਰ ਸ਼ਾਮਿਲ ਹਨ। ਇਸ ਦੌਰਾਨ ਸਾਡੀਆਂ ਟੀਮਾਂ ਨੂੰ 24 ਪ੍ਰਰਾਈਵੇਟ ਹਸਪਤਾਲਾਂ ਸਮੇਤ ਕੁੱਲ੍ਹ 353 ਥਾਵਾਂ ਤੇ ਡੇਂਗੂ ਦਾ ਲਾਰਵਾ ਬਰਾਮਦ ਹੋਇਆ, ਜਿਸ ਨੂੰ ਮੌਕੇ ਤੇ ਨਸ਼ਟ ਕਰ ਦਿੱਤਾ ਗਿਆ ਜਦਕਿ 24 ਪ੍ਰਰਾਈਵੇਟ ਹਸਪਤਾਲਾਂ ਨੂੰ ਲਾਰਵੇ ਵਾਲੀਆਂ ਥਾਵਾਂ ਦੀ ਸਫਾਈ ਕਰਵਾਉਣ ਅਤੇ ਭਵਿੱਖ ਵਿੱਚ ਲਾਰਵਾ ਮਿਲਣ ਤੇ ਐਪੀਡੈਮਿਕ ਐਕਟ ਤਹਿਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਜਾਣਕਾਰੀ ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਸ਼ ਅਰੋੜਾ ਨੇ ਅੱਜ ਦੀ ਫ੍ਰਾਈਡੇ ਡ੍ਰਾਈਡੇ ਮੁਹਿੰਮ ਦੀ ਸਮਾਪਤੀ ਉਪਰੰਤ ਪ੍ਰਰੈਸ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਕੋਰੋਨਾ ਕਾਰਨ ਪੰਜਾਬ ਸਰਕਾਰ ਵੱਲੋਂ ਡੇਂਗੂ ਨੂੰ ਲੈ ਕੇ ਕਾਫੀ ਸਖਤ ਆਦੇਸ਼ ਦਿੱਤੇ ਗਏ ਹਨ ਕਿਉਂਕਿ ਡੇਂਗੂ ਕਾਰਨ ਮਰੀਜ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਕਾਫੀ ਘਟ ਜਾਂਦੀ ਹੈ ਤੇ ਉਸ ਨੂੰ ਕੋਰੋਨਾ ਹੋਣ ਦਾ ਖਤਰਾ ਵਧ ਜਾਂਦਾ ਹੈ ਅਤੇ ਜੇਕਰ ਦੋਨੋਂ ਬਿਮਾਰੀਆਂ ਇਕੱਠੀਆਂ ਹੋ ਜਾਣ ਤਾਂ ਮਰੀਜ ਦੀ ਹਾਲਤ ਗੰਭੀਰ ਹੋ ਜਾਂਦੀ ਹੈ, ਇਸੇ ਕਾਰਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਹਫਤੇ ਦੌਰਾਨ ਪ੍ਰਰਾਈਵੇਟ ਹਸਪਤਾਲਾਂ ਦੀ ਜਾਂਚ ਕੀਤੀ ਗਈ ਹੈ ਤੇ ਇਸ ਦੀ ਗੰਭੀਰਤਾ ਨੂੰ ਸਮਝਦੇ ਹੋਏ ਪ੍ਰਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਆਮ ਤੇ ਖਾਸ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਹਨਾਂ ਦੱਸਿਆ ਕਿ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਵਿੱਚ ਰੋਜਾਨਾ ਮੁਨਾਦੀ ਕਰਵਾਈ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਵੱਡੀ ਪੱਧਰ ਤੇ ਪੋਸਟਰ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਖੁੱਲ੍ਹੇ ਅਸਮਾਨ ਥੱਲੇ ਪਏ ਬਰਤਨਾਂ ਵਿੱਚ ਬਾਰਿਸ਼ ਦਾ ਪਾਣੀ ਭਰ ਗਿਆ ਸੀ, ਜਿਸ ਵਿੱਚ ਲਾਰਵਾ ਬਣਨਾ ਸ਼ੁਰੂ ਹੋ ਗਿਆ ਹੈ, ਇਸ ਲਈ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ, ਖਾਲੀ ਪਲਾਟਾਂ ਆਦਿ ਦੀ ਜਾਂਚ ਕਰਕੇ ਜਮ੍ਾਂ ਹੋਏ ਪਾਣੀ ਨੂੰ ਡੋਲ੍ਹ ਦੇਣਾ ਚਾਹੀਦਾ ਹੈ ਅਤੇ ਆਪਣੇ ਘਰਾਂ, ਦੁਕਾਨਾਂ, ਹਸਪਤਾਲਾਂ, ਦਫਤਰਾਂ ਅਤੇ ਫੈਕਟਰੀਆਂ ਵਿੱਚ ਮੌਜੂਦ ਸਾਫ ਪਾਣੀ ਵਾਲੇ ਸਰੋਤਾਂ ਨੂੰ ਹਰ ਹਫਤੇ ਖਾਲੀ ਕਰਕੇ ਕੱਪੜਾ ਮਾਰ ਕੇ ਸੁਕਾਉਣਾ ਚਾਹੀਦਾ ਹੈ, ਦਿਨ ਅਤੇ ਰਾਤ ਵੇਲੇ ਸਰੀਰ ਨੂੰ ਢਕ ਕੇ ਰੱਖਣਾ ਚਾਹੀਦਾ ਹੈ ਤੇ ਮੱਛਰ ਭਜਾਊ ਕ੍ਰੀਮਾਂ, ਧੂਫਾਂ ਅਤੇ ਤੇਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਤੇਜ ਬੁਖਾਰ, ਸਿਰਦਰਦ, ਜੋੜਾਂ ਵਿੱਚ ਦਰਦ ਅਤੇ ਸੋਜ ਅਤੇ ਚਮੜੀ ਉਪਰ ਦਾਣੇ ਹੋਣ ਦੀ ਸੂਰਤ ਵਿੱਚ ਸਿਵਲ ਹਸਪਤਾਲ ਮੋਗਾ ਪਹੁੰਚ ਕੇ ਕਮਰਾ ਨੰਬਰ 7 ਏ ਵਿੱਚ ਆਪਣੇ ਖੂਨ ਦੀ ਮੁਫਤ ਜਾਂਚ ਅਤੇ ਇਲਾਜ਼ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਰੋਨਾ ਦੇ ਮਰੀਜਾਂ ਨੂੰ ਡੇਂਗੂ ਅਤੇ ਡੇਂਗੂ ਦੇ ਮਰੀਜਾਂ ਨੂੰ ਆਪਣੀ ਕਰੋਨਾ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ ਤਾਂ ਜੋ ਸੰਭਾਵਿਤ ਖਤਰੇ ਨੂੰ ਸਮੇਂ ਸਿਰ ਟਾਲਿਆ ਜਾ ਸਕੇ। ਉਹਨਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਲਾਰਵੇ ਦੀ ਬਰਾਮਦਗੀ ਸਬੰਧੀ ਮਿਉਸਪਲ ਕਾਰਪੋਰੇਸ਼ਨ ਨੂੰ ਜਾਣਕਾਰੀ ਭੇਜੀ ਜਾ ਰਹੀ ਹੈ, ਤੇ ਆਉਣ ਵਾਲੇ ਦਿਨਾਂ ਵਿੱਚ ਲਾਰਵਾ ਮਿਲਣ ਤੇ ਭਾਰੀ ਜੁਰਮਾਨਾ ਵੀ ਦੇਣਾ ਪੈ ਸਕਦਾ ਹੈ, ਇਸ ਲਈ ਸਭ ਨੂੰ ਸਾਵਧਾਨੀ ਵਰਤਣ ਦੀ ਜਰੂਰਤ ਹੈ। ਇਹਨਾਂ ਟੀਮਾਂ ਵਿੱਚ ਇੰਸੈਕਟ ਕੁਲੈਕਟਰ ਵਪਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਸਰਬਜੀਤ ਸਿੰਘ ਅਤੇ 12 ਬ੍ਰੀਡ ਚੈਕਰ ਸ਼ਾਮਿਲ ਸਨ।