- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨਮੋਲ ਵੈੱਲਫੇਅਰ ਕਲੱਬ ਮੋਗਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਅਨਮੋਲ ਵੈੱਲਫੇਅਰ ਕਲੱਬ ਮੋਗਾ ਸਿਟੀ ਵੱਲੋਂ ਨਵਰਾਤਿਆਂ ਦੇ ਪਵਿੱਤਰ ਮੌਕੇ ’ਤੇ 11 ਅਕਤੂਬਰ ਤੋਂ 20 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾਣ ਵਾਲੇ ‘ਮੇਲੇ ਮਈਆ ਦੇ’ ਧਾਰਮਿਕ ਸਮਾਗਮ ਦਾ ਸੱਦਾ ਪੱਤਰ ਜਾਰੀ ਕੀਤਾ ਗਿਆ। ਸੱਦਾ ਪੱਤਰ ਜਾਰੀ ਕਰਨ ਦੀ ਰਸਮ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ, ਸਮਾਜ ਸੇਵੀ ਸੁਰਿੰਦਰ ਪਾਲ ਗੋਇਲ ਛਿੰਦਾ, ਕਰਨ ਗੋਇਲ, ਸਮਾਜ ਸੇਵੀ ਜੋਗਿੰਦਰਪਾਲ ਜਿੰਦਲ, ਅਸ਼ਵਨੀ ਓਕਾੜਾ, ਸ਼ਿਵ ਮਿੱਤਲ, ਪ੍ਰਵੀਨ ਗਰਗ, ਕਲੱਬ ਪ੍ਰਧਾਨ ਰਾਜੇਸ਼ ਅਰੋੜਾ, ਸਰਪ੍ਰਸਤ ਹਰੀ ਸਿੰਗਲਾ, ਚੇਅਰਮੈਨ ਸੁਰਿੰਦਰ ਤਾਇਲ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਕੈਸ਼ੀਅਰ ਐਡਵੋਕੇਟ ਪ੍ਰਵੀਨ ਸਚਦੇਵਾ, ਸਕੱਤਰ ਵਿਵੇਕ ਮਜੀਠੀਆ, ਵਾਈਸ ਪ੍ਰਧਾਨ ਗੌਰਵ ਜਿੰਦਲ, ਸਹਿ ਸਕੱਤਰ ਰਾਜੇਸ਼ ਧੀਮਾਨ, ਪ੍ਰੋਜੈਕਟ ਚੇਅਰਮੈਨ ਪ੍ਰਲਹਾਦ ਕਾਲੜਾ, ਸਲਾਹਕਾਰ ਗਗਨਦੀਪ ਮਿੱਤਲ, ਸਹਿ ਸਲਾਹਕਾਰ ਅਮਨ ਮਹਿੰਦੀ, ਪ੍ਰੈੱਸ ਸਕੱਤਰ ਕਪਿਲ ਕਪੂਰ, ਪ੍ਰਚਾਰ ਸਕੱਤਰ ਪ੍ਰਿੰਸ ਗਾਬਾ, ਰਾਮੀਕਾਂਤ ਜੈਨ, ਸੋਸ਼ਲ ਮੀਡੀਆ ਇੰਚਾਰਜ ਸਨੀ ਕਪੂਰ, ਅਕਸ਼ੈ ਗੁਲਾਟੀ, ਸੇਵਾ ਪ੍ਰਭਾਰੀ ਚਮਨ ਲਾਲ ਮਿੱਤਲ ਸਮੇਤ ਕਲੱਬ ਦੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਸੁਰਿੰਦਰਪਾਲ ਗੋਇਲ ਛਿੰਦਾ ਨੇ ਕਿਹਾ ਕਿ ਅਨਮੋਲ ਵੈੱਲਫੇਅਰ ਕਲੱਬ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਇਕੋ ਸਥਾਨ ’ਤੇ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਪਾਵਨ ਜੋਤੀਆਂ ਦੇ ਦਰਸ਼ਨ ਕਰਵਾਉਣਾ ਮੋਗਾ ਵਾਸੀਆਂ ਲਈ ਵੱਡੇ ਸੁਭਾਗ ਦੀ ਗੱਲ ਹੈ। ਉਨ੍ਹਾਂ ਕਲੱਬ ਵੱਲੋਂ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਦੱਸਿਆ ਕਿ ਇਸ ਸਾਲ ਵੀ ਸ਼ਹਿਰ ਵਾਸੀਆਂ, ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ‘ਮੇਲੇ ਮਈਆ ਦੇ’ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਨੇਪਾਲ ਤੋਂ ਵੀ ਮਾਂ ਭਗਵਤੀ ਦੀ ਪਾਵਨ ਜੋਤ ਸ਼ਰਧਾਲੂਆਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੇਗੀ। ਇਸ ਤੋਂ ਇਲਾਵਾ 26 ਸਿੱਧਪੀਠਾਂ ਤੋਂ ਮਹਾਮਾਈ ਦੀਆਂ ਪਵਿੱਤਰ ਜੋਤੀਆਂ ਦੇ ਨਾਲ-ਨਾਲ ਸ਼੍ਰੀ ਬਾਲਾਜੀ ਮਹਾਰਾਜ ਸਾਲਾਸਰ ਧਾਮ ਅਤੇ ਭੈਰਵ ਨਾਥ ਬਾਬਾ ਜੀ ਦੀ ਪਵਿੱਤਰ ਜੋਤ ਵੀ ਜੰਮੂ-ਕਸ਼ਮੀਰ ਸਥਿਤ ਕਟੜਾ ਤੋਂ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਲਿਆਂਦੀ ਜਾਵੇਗੀ।ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ ਮੋਗਾ ਸ਼ਹਿਰ ਵਿਚ ਪਾਵਨ ਜੋਤੀਆਂ ਦੀ ਵਿਸ਼ਾਲ ਸ਼ੋਭਾ ਯਾਤਰਾ ਗੀਤਾ ਭਵਨ ਤੋਂ ਧੂਮਧਾਮ ਨਾਲ ਕੱਢੀ ਜਾਵੇਗੀ। ਇਸ ਉਪਰੰਤ 11 ਅਕਤੂਬਰ ਤੋਂ 20 ਅਕਤੂਬਰ ਤੱਕ ਰੋਜ਼ਾਨਾ ਮਾਂ ਭਗਵਤੀ ਦੀਆਂ ਚੌਕੀਆਂ ਸਜਾਈਆਂ ਜਾਣਗੀਆਂ, ਜਿਨ੍ਹਾਂ ਵਿਚ ਪ੍ਰਸਿੱਧ ਭਜਨ ਗਾਇਕ ਮਾਂ ਭਗਵਤੀ ਦਾ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਨਿਹਾਲ ਕਰਨਗੇ।