ਮਨਦੀਪ ਸਿੰਘ ਝਾਂਜੀ, ਬੱਧਨੀ ਕਲਾਂ : ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਖੇਤੀ ਸਬੰਧੀ ਬਣਾਏ ਗਏ ਕਾਲੇ ਕਨੂੰਨਾਂ ਨੂੰ ਲੈ ਕੇ ਬੱਧਨੀ ਕਲਾਂ ਮੰਡਲ ਦੇ ਜਨਰਲ ਸੈਕਟਰੀ ਜੈ ਚੰਦ ਝਾਂਜੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਨਾਲ ਹੀ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰੁਲਦੂ ਸਿੰਘ ਭੰਗੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਕਿਸਾਨਾਂ ਦੀ ਹਮਾਇਤ 'ਚ ਆ ਗਏ ਹਨ।

ਉਨ੍ਹਾਂ ਨੇ 'ਪੰਜਾਬੀ ਜਾਗਰਣ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਦੇ ਉਲਟ ਜੋ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ ਉਸ ਨੂੰ ਲੈ ਕੇ ਪੰਜਾਬ ਅੰਦਰ ਕਿਸਾਨ ਤੇ ਹੋਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਇਸ ਨੂੰ ਖਤਮ ਕਰਵਾਉਣ ਦੀ ਖਾਤਰ ਸੰਘਰਸ਼ ਵਿੱਢਿਆ ਹੋਇਆ ਹੈ ਪਰ ਉਸ ਨੂੰ ਖਤਮ ਕਰਨ ਦੀ ਬਜਾਏ ਮੋਦੀ ਸਰਕਾਰ ਵੱਲੋਂ ਅਪਨਾਏ ਗਏ ਅੜੀਅਲ ਵਤੀਰੇ ਦੇ ਵਿਰੋਧ 'ਚ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਇਸ ਘੋਲ 'ਚ ਉਨ੍ਹਾਂ ਦੇ ਨਾਲ ਹਨ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖ਼ਿਲਾਫ਼ ਵਿੱਢੇ ਸੰਘਰਸ਼ 'ਚ ਉਨ੍ਹਾਂ ਦਾ ਪੂਰਾ ਸਾਥ ਦੇਣਗੇ।

Posted By: Jagjit Singh