- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰਾਜਵੰਤ ਸਿੰਘ ਮਾਹਲਾ ਨੂੰ ਕੌਮੀ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮੋਗਾ ਜ਼ਿਲ੍ਹੇ ਦੇ ਸਰਪ੍ਰਸਤ ਅਤੇ ਸੀਨੀਅਰ ਅਕਾਲੀ ਆਗੂ ਜੈਲਦਾਰ ਸਾਧੂ ਸਿੰਘ ਲੰਗੇਆਣਾ ਵੱਲੋਂ ਰਾਜਵੰਤ ਸਿੰਘ ਮਾਹਲਾ ਨੂੰ ਵਿਸ਼ੇਸ਼ ਤੌਰ ’ਤੇ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਗਿਆ।ਇਸ ਮੌਕੇ ਕਰਵਾਏ ਗਏ ਇਕ ਛੋਟੇ ਪਰ ਪ੍ਰਭਾਵਸ਼ਾਲੀ ਇਕੱਠ ਦੌਰਾਨ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਰਦਾਰ ਰਾਜਵੰਤ ਸਿੰਘ ਮਾਹਲਾ ਦਾ ਮਾਨ-ਸਨਮਾਨ ਕੀਤਾ ਗਿਆ। ਜੈਲਦਾਰ ਸਾਧੂ ਸਿੰਘ ਲੰਗੇਆਣਾ ਵੱਲੋਂ ਉਨ੍ਹਾਂ ਨੂੰ ਸਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਵੱਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਜੈਲਦਾਰ ਸਾਧੂ ਸਿੰਘ ਲੰਗੇਆਣਾ ਨੇ ਕਿਹਾ ਕਿ ਰਾਜਵੰਤ ਸਿੰਘ ਮਾਹਲਾ ਇਕ ਤਜਰਬੇਕਾਰ ਅਤੇ ਸਰਗਰਮ ਅਕਾਲੀ ਆਗੂ ਹਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਕੌਮੀ ਪੱਧਰ ’ਤੇ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਇਕੱਠ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ, ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਹੋਰ ਸਰਗਰਮ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜਿੱਥੇ ਸੀਨੀਅਰ ਆਗੂਆਂ ਦਾ ਤਜ਼ੁਰਬਾ ਜ਼ਰੂਰੀ ਹੈ, ਉੱਥੇ ਨੌਜਵਾਨ ਵਰਗ ਦੀ ਸਰਗਰਮ ਸ਼ਮੂਲੀਅਤ ਵੀ ਅਹਿਮ ਭੂਮਿਕਾ ਨਿਭਾ ਸਕਦੀ ਹੈ।ਰਾਜਵੰਤ ਸਿੰਘ ਮਾਹਲਾ ਨੇ ਇਸ ਮੌਕੇ ਜੈਲਦਾਰ ਸਾਧੂ ਸਿੰਘ ਲੰਗੇਆਣਾ ਅਤੇ ਹਾਜ਼ਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ।ਇਸ ਮੌਕੇ ਨੌਜਵਾਨ ਆਗੂ ਜਸਵੀਰ ਸਿੰਘ ਡਰੋਲੀ, ਪਰਵਿੰਦਰ ਸਿੰਘ ਕੋਰੇਵਾਲਾ, ਜ਼ਿਲ੍ਹਾ ਨਗਰਾਨ ਲਖਵੀਰ ਸਿੰਘ ਖਾਲਸਾ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ ਬਰਾੜ, ਅਜੀਤ ਸਿੰਘ ਸਮੇਤ ਹੋਰ ਵੀ ਬਹੁਤ ਸਾਰੇ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।