ਜਲੰਧਰ ਰੈਲੀ ਨੇ ਭਾਜਪਾ ਸਰਕਾਰ ਬਣਨ ਦੀ ਨੀਂਹ ਕੀਤੀ ਪੱਕੀ : ਸੰਧੂ ਭਾਰਤੀ ਜਨਤਾ ਪਾਰਟੀ ਹਲਕਾ
Publish Date: Fri, 02 Oct 2026 05:07 PM (IST)
Updated Date: Fri, 02 Oct 2026 05:10 PM (IST)
ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਭਾਰਤੀ ਜਨਤਾ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੇ ਕਨਵੀਨਰ ਅਤੇ ਸੀਨੀਅਰ ਆਗੂ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਜਲੰਧਰ ਦੀ ਧਰਤੀ ਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਜੋ ਵਿਸ਼ਾਲ ਰੈਲੀ ਹੋਈ ਹੈ, ਉਸ ਨੇ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ । ਐੱਸਪੀ ਸੰਧੂ ਨੇ ਕਿਹਾ ਕਿ ਇਹ ਰੈਲੀ ਸਿਰਫ਼ ਇਕ ਰਾਜਨੀਤਿਕ ਇਕੱਠ ਨਹੀਂ ਸੀ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਇਕ ਵੱਡਾ ਸੰਕਲਪ ਸੀ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ, ਬਜ਼ੁਰਗ, ਮਾਵਾਂ-ਭੈਣਾਂ ਅਤੇ ਕਿਸਾਨ ਇਸ ਰੈਲੀ ਵਿਚ ਸ਼ਾਮਲ ਹੋਏ, ਉਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਨਸ਼ੇ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ ਤਿਆਰ ਹਨ ਅਤੇ ਉਹ ਭਾਜਪਾ ਦੀ ਸੋਚ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਸੰਦੇਸ਼ ਨੂੰ ਲੋਕਾਂ ਨੇ ਹੱਥੋ-ਹੱਥ ਲਿਆ ਹੈ। ਇਹ ਰੈਲੀ ਇਸ ਗੱਲ ਦਾ ਪ੍ਰਤੀਕ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਭਵਿੱਖ ਨੂੰ ਲੈ ਕੇ ਕਿੰਨੀ ਗੰਭੀਰ ਹੈ। ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਵੋਟਰਾਂ, ਸਪੋਰਟਰਾਂ, ਵਰਕਰਾਂ ਅਤੇ ਆਗੂ ਸਹਿਬਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿੰਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਜਲੰਧਰ ਰੈਲੀ ਵਿੱਚ ਪਹੁੰਚ ਕੇ ਇਸ ਨੂੰ ਸਫਲ ਬਣਾਇਆ। ਉਨ੍ਹਾਂ ਕਿਹਾ ਕਿ ਨਿਹਾਲ ਸਿੰਘ ਵਾਲਾ ਹਲਕੇ ਦੇ ਵਰਕਰਾਂ ਵਿਚ ਜੋ ਜੋਸ਼ ਅਤੇ ਜਜ਼ਬਾ ਦੇਖਣ ਨੂੰ ਮਿਲਿਆ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਰੈਲੀ ਦੀ ਸਫ਼ਲਤਾ ਨੇ ਇਹ ਤੈਅ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨੀ ਨਿਸ਼ਚਿਤ ਹੈ। ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਨੂੰ ਬਚਾਉਣ ਲਈ ਭਾਜਪਾ ਹੀ ਇਕੋ-ਇਕ ਵਿਕਲਪ ਹੈ। ਐੱਸਪੀ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਹੋਵੇਗੀ ਅਤੇ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣੇਗਾ। ਐੱਸਪੀ ਸੰਧੂ ਦੀ ਅਗਵਾਈ ਹੇਠ ਹਲਕੇ ਵਿਚ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਾਈਸ ਪ੍ਰਧਾਨ ਮਨਜੀਤ ਸਿੰਘ ਰਾਣਾ, ਮੰਡਲ ਪ੍ਰਧਾਨ ਦੀਪਕ ਤਲਵਾੜ, ਮੰਡਲ ਪ੍ਰਧਾਨ ਤਰੁਣਜੀਤ ਸਿੰਘ, ਅਮਰੀਕ ਸਿੰਘ, ਵਿਨੋਦ ਕੁਮਾਰ, ਐਡਵੋਕੇਟ ਬਲਵੰਤ ਸਿੰਘ, ਸੁਖਵਿੰਦਰ ਸਿੰਘ ਵਾਂਦਰ, ਮੰਡਲ ਪ੍ਰਧਾਨ ਅੰਗਰੇਜ ਸਿੰਘ, ਬਲਦੇਵ ਸਿੰਘ ਲੋਪੋ ਪ੍ਰਧਾਨ, ਗੁਰਮੀਤ ਸਿੰਘ, ਯੁਵਾ ਮੋਰਚਾ ਪ੍ਰਧਾਨ ਪਵਨ ਸ਼ਰਮਾ, ਪ੍ਰਧਾਨ ਸੁਰਿੰਦਰ ਸਿੰਘ, ਨੱਥਾ ਸਿੰਘ, ਗਗਨਦੀਪ ਲੂੰਬਾ ਯੁਵਾ ਮੋਰਚਾ ਪ੍ਰਧਾਨ, ਲਖਵਿੰਦਰ ਸਿੰਘ ਉਰਫ ਲੱਖਾ ਨੱਥੂਵਾਲਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ । ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਅਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਕਰਨੈਲ ਸਿੰਘ ਨੇ ਐਸ ਪੀ ਸੰਧੂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਤੁਹਾਡੇ ਵਰਗੇ ਆਗੂਆਂ ਦੀ ਬਦੌਲਤ ਹੀ ਪਾਰਟੀ ਲਗਾਤਾਰ ਚੜ੍ਹਦੀ ਕਲਾ ਵੱਲ ਜਾ ਰਹੀ ਹੈ।