ਡਾ. ਸੈਫੂਦੀਨ ਸਕੂਲ ’ਚ ਮਨਾਇਆ ਜਨਜਾਤੀ ਗੌਰਵ ਦਿਵਸ ਸਥਾਨਕ ਡਾ. ਸੈਫੂਦੀਨ ਕਿਚਲੂ
Publish Date: Tue, 24 Nov 2026 04:27 PM (IST)
Updated Date: Tue, 24 Nov 2026 04:28 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸਥਾਨਕ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਨਜਾਤੀ ਗੌਰਵ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੇਸ਼ ਦੇ ਜਨਜਾਤੀ ਸਮਾਜ ਦੇ ਸ਼ਾਨਾਮੱਤੇ ਇਤਿਹਾਸ, ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੇ ਯੋਗਦਾਨ ਅਤੇ ਸਮਾਜਿਕ ਏਕਤਾ, ਸਮਾਨਤਾ ਤੇ ਭਾਈਚਾਰੇ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਸਮਾਜ ਵਿਚ ਹਰ ਜਾਤੀ, ਭਾਈਚਾਰੇ ਅਤੇ ਵਰਗ ਦਾ ਬਰਾਬਰ ਮਹੱਤਵ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਕਿਹਾ ਕਿ ਜਨਜਾਤੀ ਗੌਰਵ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੇ ਜਨਜਾਤੀ ਸਮਾਜ ਦੇ ਸ਼ਾਨਾਮੱਤੇ ਇਤਿਹਾਸ ਅਤੇ ਉਨ੍ਹਾਂ ਦੇ ਅਨਮੋਲ ਯੋਗਦਾਨ ਤੋਂ ਜਾਣੂ ਕਰਵਾਉਣਾ ਹੈ। ਜਨਜਾਤੀ ਸਮਾਜ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਰਾਸ਼ਟਰ ਨਿਰਮਾਣ ਤੱਕ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਕਿਸੇ ਵੀ ਮਨੁੱਖ ਦੀ ਅਸਲ ਪਛਾਣ ਉਸ ਦੀ ਜਾਤੀ ਜਾਂ ਭਾਈਚਾਰਾ ਨਹੀਂ, ਸਗੋਂ ਉਸ ਦੇ ਕਰਮਾਂ, ਗਿਆਨ, ਚਰਿੱਤਰ ਅਤੇ ਵਿਹਾਰ ਨਾਲ ਬਣਦੀ ਹੈ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਏਕਤਾ, ਭਾਈਚਾਰੇ, ਸਮਾਨਤਾ ਅਤੇ ਸਾਰੇ ਭਾਈਚਾਰਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।