- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਚੀਨ ਸ਼ਿਵ ਮੰਦਰ ਘੱਲ ਕਲਾਂ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ : ਪ੍ਰਾਚੀਨ ਸ਼ਿਵ ਮੰਦਰ ਘੱਲ ਕਲਾਂ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਦਰਸ਼ਨ ਕੀਤੇ ਅਤੇ ਪਰਿਵਾਰ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਜਨਮ ਅਸ਼ਟਮੀ ਦੇ ਸਮਾਗਮ ਦੌਰਾਨ ਮੰਦਰ ਦੇ ਪੁਜਾਰੀ ਪੰਡਿਤ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਵਿਧੀਵਤ ਤਰੀਕੇ ਨਾਲ ਪੂਜਾ-ਅਰਚਨਾ ਕਰਵਾਈ ਗਈ। ਸੰਗਤਾਂ ਨੇ ਰਲ-ਮਿਲ ਕੇ ਧਾਰਮਿਕ ਰਸਮਾਂ ਵਿਚ ਸ਼ਮੂਲੀਅਤ ਕੀਤੀ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮੰਦਰ ਵਿਚ ਸਜਾਵਟ ਅਤੇ ਧਾਰਮਿਕ ਮਾਹੌਲ ਨੇ ਸੰਗਤਾਂ ਦਾ ਮਨ ਮੋਹ ਲਿਆ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਗਗਨ ਸ਼ਰਮਾ ਨੇ ਸੰਗਤਾਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦਾ ਕੰਮ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਦੱਸੇ ਮਾਰਗ ’ਤੇ ਚੱਲਦਿਆਂ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ। ਮੰਦਰ ਦੇ ਖ਼ਜ਼ਾਨਚੀ ਸਨੀ ਸੋਹਲ ਸਮੇਤ ਕਮੇਟੀ ਮੈਂਬਰਾਂ ਨੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣਾ ਸਹਿਯੋਗ ਦਿੱਤਾ। ਇਸ ਦੌਰਾਨ ਮੰਦਰ ਵਿਖੇ ਪਹੁੰਚੀ ਸੰਗਤ ਨੇ ਪੂਰੀ ਸ਼ਰਧਾ ਨਾਲ ਪੂਜਾ-ਅਰਚਨਾ ਵਿਚ ਭਾਗ ਲਿਆ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਨਰੇਸ਼ ਕੁਮਾਰ, ਮਨੀ ਸ਼ਰਮਾ, ਹਰਜਿੰਦਰ ਸਿੰਘ, ਪ੍ਰਬਲ ਭੱਲਾ, ਅਮਨ ਸ਼ਰਮਾ, ਲੱਕੀ ਸ਼ਰਮਾ, ਚਮਕੌਰ ਸਿੰਘ, ਸੱਤਪਾਲ ਸਿੰਘ ਅਤੇ ਪੰਡਿਤ ਮੁਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਮੰਦਰ ਦਾ ਸਮੁੱਚਾ ਮਾਹੌਲ ਭਗਤੀ ਮਈ ਬਣਿਆ ਰਿਹਾ ਅਤੇ ਸੰਗਤਾਂ ਨੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।