- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਅਸੈਂਬਲੀ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਜਨਮ ਅਸ਼ਟਮੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਨੰਨ੍ਹੇ-ਮੁੰਨੇ ਬੱਚੇ ਰਾਧਾ-ਕ੍ਰਿਸ਼ਨ ਦੇ ਮਨਮੋਹਕ ਰੂਪਾਂ ਵਿੱਚ ਸਜ ਕੇ ਆਏ ਅਤੇ ਸਭ ਦਾ ਮਨ ਮੋਹ ਲਿਆ। ਬੱਚਿਆਂ ਵੱਲੋਂ ਸੁੰਦਰ ਡਾਂਸ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਭਾਰਤੀ ਸੱਭਿਆਚਾਰ ਅਤੇ ਧਾਰਮਿਕ ਵਿਰਸੇ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਸੇ ਨਾਲ ਜੋੜਦੇ ਹੋਏ ਉਨ੍ਹਾਂ ਵਿਚ ਪਿਆਰ, ਸੱਚਾਈ ਅਤੇ ਨੇਕੀ ਵਰਗੇ ਚੰਗੇ ਗੁਣ ਪੈਦਾ ਕਰਦੇ ਹਨ।