
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਿੰਡ ਦੁੱਨੇ ਕੇ ਤੋਂ ਜਰਨੈਲ ਸਿੰਘ ਘਾਰੂ ਨੂੰ ਐੱਸ ਵਿੰਗ ਦਾ ਮਾਲਵਾ ਜ਼ੋਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਰਨੈਲ ਸਿੰਘ ਘਾਰੂ ਨੂੰ ਇਹ ਜ਼ਿੰਮੇਵਾਰੀ ਮਿਲਣ ’ਤੇ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਕਰਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਗਈ ਕਿ ਉਹ ਪਾਰਟੀ ਨੂੰ ਮਾਲਵਾ ਖੇਤਰ ’ਚ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਹਲਕਾ ਇੰਚਾਰਜ ਸੰਨੀ ਗਿੱਲ ਨੇ ਜਰਨੈਲ ਸਿੰਘ ਘਾਰੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਜਰਨੈਲ ਸਿੰਘ ਘਾਰੂ ਪਾਰਟੀ ਪ੍ਰਤੀ ਸਮਰਪਿਤ ਆਗੂ ਹਨ ਅਤੇ ਲੰਮੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ’ਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਮਿਲੀ ਹੈ। ਸੰਨੀ ਗਿੱਲ ਨੇ ਕਿਹਾ ਕਿ ਮਾਲਵਾ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇਕਜੁੱਟ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰਾਂ ਦੀ ਸਰਗਰਮੀ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਨਾਲ ਸਿੱਧਾ ਤਾਲਮੇਲ ਵਧੇਗਾ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਨੇ ਵੀ ਜਰਨੈਲ ਸਿੰਘ ਘਾਰੂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਘਾਰੂ ਨੂੰ ਐੱਸਸੀ ਵਿੰਗ ਮਾਲਵਾ ਜ਼ੋਨ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਜਥੇਬੰਦਕ ਕੰਮਾਂ ਨੂੰ ਹੋਰ ਗਤੀ ਮਿਲੇਗੀ। ਰਾਜਵੰਤ ਸਿੰਘ ਮਾਹਲਾ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਆਗੂ ਅਤੇ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣੀ ਚਾਹੀਦੀ ਹੈ। ਨਵ-ਨਿਯੁਕਤ ਐੱਸਸੀ ਵਿੰਗ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਘਾਰੂ ਨੇ ਪਾਰਟੀ ਹਾਈਕਮਾਂਡ, ਹਲਕਾ ਇੰਚਾਰਜ ਸੰਨੀ ਗਿੱਲ, ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਅਤੇ ਸਮੂਹ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕਰਦਿਆਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਜੱਥੇਦਾਰ ਬਲਜੀਤ ਸਿੰਘ ਸਾਬਕਾ ਸਰਪੰਚ ਡਰੋਲੀ ਭਾਈ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਮੋਗਾ , ਗੁਰਪਾਲ ਸਿੰਘ ਸੈਕਟਰੀ, ਬਲਜੀਤ ਸਿੰਘ, ਜਸਮੇਲ ਸਿੰਘ, ਜਗਸੀਰ ਸਿੰਘ, ਹਰਚੰਦ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਬਲਜੀਤ ਸਿੰਘ ਡਰੋਲੀ ਭਾਈ, ਹਾਕਮ ਸਿੰਘ ਡਰੋਲੀ ਭਾਈ, ਬਿੱਕਰ ਸਿੰਘ, ਹਾਕਮ ਸਿੰਘ ਦੁੱਨੇ ਕੇ, ਸੁਖਮੰਦਰ ਸਿੰਘ, ਚਰਨਜੀਤ ਸਿੰਘ ਨੰਬਰਦਾਰ, ਡਾਕਟਰ ਅਵਤਾਰ ਸਿੰਘ, ਹਰਦੀਪ ਸਿੰਘ, ਜੋਤੀ ਬਾਬਾ, ਕੁਲਜੀਤ ਸਿੰਘ, ਪ੍ਰੇਮ ਦੀਪ ਸ਼ਰਮਾ ਬੁੱਕਣ ਵਾਲਾ ਅਤੇ ਹੋਰ ਵੀ ਬਹੁਤ ਸਾਰੇ ਹਾਜ਼ਰ ਸਨ।