- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੱਧਨੀ ਕਲਾਂ ਵਿਖੇ ਕਰਵਾਈ ਗਈ ਪੰਜਾਬ ਬਚਾਓ ਰੈਲੀ ਦੀ ਸਫ਼ਲਤਾ ਤੋਂ ਬਾਅਦ ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਪ੍ਰਧਾਨ ਜਸਦੀਪ ਸਿੰਘ ਡਾਲਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਸਦੀਪ ਡਾਲਾ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਯੂਥ ਵਰਕਰਾਂ ਅਤੇ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਜਸਦੀਪ ਸਿੰਘ ਡਾਲਾ ਨੇ ਕਿਹਾ ਕਿ ਬੱਧਨੀ ਕਲਾਂ ਵਿਖੇ ਹੋਈ ਰੈਲੀ ਨੂੰ ਲੈ ਕੇ ਹਲਕੇ ਦੇ ਨੌਜਵਾਨਾਂ ਵਿਚ ਸ਼ੁਰੂ ਤੋਂ ਹੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਯੂਥ ਵਰਕਰਾਂ ਨੇ ਪਿੰਡ-ਪਿੰਡ ਪਹੁੰਚ ਕਰਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਸ ਮਿਹਨਤ ਸਦਕਾ ਰੈਲੀ ਵਿਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਯੂਥ ਵਿੰਗ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਜਥੇਬੰਦੀ ਦੀ ਤਾਕਤ ਹੁੰਦੇ ਹਨ ਅਤੇ ਹਲਕੇ ਦੇ ਯੂਥ ਵਰਕਰਾਂ ਨੇ ਰੈਲੀ ਤੋਂ ਪਹਿਲਾਂ ਅਤੇ ਰੈਲੀ ਵਾਲੇ ਦਿਨ ਜਿਸ ਤਰ੍ਹਾਂ ਸਰਗਰਮੀ ਦਿਖਾਈ, ਉਹ ਸ਼ਲਾਘਾਯੋਗ ਹੈ। ਜਸਦੀਪ ਡਾਲਾ ਨੇ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਹਰ ਪਿੰਡ ਤੋਂ ਵਰਕਰਾਂ ਅਤੇ ਸਮਰਥਕਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਥ ਵਰਕਰਾਂ ਨੇ ਪਾਰਟੀ ਪ੍ਰਤੀ ਆਪਣੀ ਮਿਹਨਤ ਅਤੇ ਸਮਰਪਣ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕਰਦਿਆਂ ਜਸਦੀਪ ਡਾਲਾ ਨੇ ਕਿਹਾ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਵਿਚਕਾਰ ਮਜ਼ਬੂਤ ਤਾਲਮੇਲ ਨਾਲ ਹੀ ਵੱਡੇ ਪ੍ਰੋਗਰਾਮ ਸਫ਼ਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿਚ ਯੂਥ ਵਿੰਗ ਦੇ ਵਰਕਰ ਸਰਗਰਮ ਭੂਮਿਕਾ ਨਿਭਾਉਂਦੇ ਰਹਿਣਗੇ। ਉਨ੍ਹਾਂ ਰੈਲੀ ਵਿਚ ਸ਼ਾਮਲ ਹੋਏ ਸਮੂਹ ਅਕਾਲੀ ਆਗੂਆਂ, ਅਹੁਦੇਦਾਰਾਂ, ਵਰਕਰਾਂ, ਸਮਰਥਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜਸਦੀਪ ਡਾਲਾ ਨੇ ਕਿਹਾ ਕਿ ਰੈਲੀ ਦੀ ਸਫ਼ਲਤਾ ਪਿੱਛੇ ਹਰ ਵਰਕਰ ਦੀ ਮਿਹਨਤ ਸ਼ਾਮਲ ਹੈ ਅਤੇ ਉਹ ਭਵਿੱਖ ਵਿਚ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਫ਼ਲ ਬਣਾਉਣ ਲਈ ਯੂਥ ਨੂੰ ਨਾਲ ਲੈ ਕੇ ਕੰਮ ਕਰਨਗੇ।