ਜਥੇਦਾਰ ਮਾਣੂੰਕੇ ਦਾ ਅਕਾਲੀ ਦਲ 'ਚ ਮੁੜ ਸਵਾਗਤ : ਡਾ. ਜਗਮੋਹਣ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ
Publish Date: Sat, 03 Oct 2026 08:22 PM (IST)
Updated Date: Sun, 04 Oct 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਜਗਮੋਹਣ ਸਿੰਘ ਨੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਮਾਣੂੰਕੇ ਦਾ ਪਾਰਟੀ ਵਿਚ ਮੁੜ ਆਉਣਾ ਹਲਕੇ ਦੇ ਅਕਾਲੀ ਵਰਕਰਾਂ ਲਈ ਖੁਸ਼ੀ ਦੀ ਗੱਲ ਹੈ ਅਤੇ ਇਹ ਹਲਕੇ ਦੀ ਰਾਜਨੀਤੀ ਲਈ ਵੀ ਸ਼ੁੱਭ ਸੰਕੇਤ ਹੈ। ਡਾ. ਜਗਮੋਹਣ ਸਿੰਘ ਨੇ ਕਿਹਾ ਕਿ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਲੰਮੇ ਸਮੇਂ ਤੋਂ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਹਲਕੇ ਦੇ ਲੋਕਾਂ ਦੇ ਮਸਲਿਆਂ ਨੂੰ ਉਠਾਉਣ ਲਈ ਯਤਨ ਕੀਤੇ ਹਨ। ਉਨ੍ਹਾਂ ਦੇ ਤਜਰਬੇ ਅਤੇ ਲੋਕਾਂ ਨਾਲ ਬਣੇ ਸੰਪਰਕ ਦਾ ਪਾਰਟੀ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੁਰਾਣੇ ਅਤੇ ਨਵੇਂ ਸਾਥੀਆਂ ਦਾ ਇਕਜੁੱਟ ਹੋਣਾ ਜ਼ਰੂਰੀ ਹੈ। ਜਥੇਦਾਰ ਮਾਣੂੰਕੇ ਦੀ ਘਰ ਵਾਪਸੀ ਨਾਲ ਅਕਾਲੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਡਾ. ਜਗਮੋਹਣ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਲੋਕਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੂੰ ਮੁੜ ਪਾਰਟੀ ਪਰਿਵਾਰ ਵਿਚ ਸ਼ਾਮਲ ਹੋਣ ’ਤੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਪ੍ਰੀਤਮ ਸਿੰਘ ਢੁੱਡੀਕੇ, ਡਾ ਜਗਮੋਹਣ ਸਿੰਘ ਧੂੜਕੋਟ, ਸ਼ਮਸ਼ੇਰ ਸਿੰਘ ਜੋਤੀ ਢੁੱਡੀਕੇ, ਰਾਜੂ ਸਿੰਘ ਡਾਲਾ, ਲਵਪ੍ਰੀਤ ਸਿੰਘ ਲੱਭਾ ਆਦਿ ਹਾਜ਼ਰ ਸਨ।