ਸਵਰਨ ਗੁਲਾਟੀ, ਮੋਗਾ : ਸਥਾਨਕ ਅਕਾਲਸਰ ਰੋਡ ਦੇ ਚੌਕ ਵਿਚ 27 ਸਤੰਬਰ ਦੀ ਦੇਰ ਸ਼ਾਮ ਨੂੰ ਅਣਪਛਾਤੇ ਵਾਹਣ ਦੀ ਲਪੇਟ 'ਚ ਆ ਕੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਪਿੰਡ ਡਰੋਲੀ ਭਾਈ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਉਸ ਦਾ ਲੜਕਾ ਗੁਰਦੀਪ ਸਿੰਘ ਉਮਰ 40 ਸਾਲ ਜੋ ਕਿ 27 ਸਤੰਬਰ ਦੀ ਦੇਰ ਸ਼ਾਮ ਨੂੰ ਆਪਣੇ ਮੋਟਰਸਾਈਕਲ ਤੇ ਕੰਮ ਤੋਂ ਵਾਪਸ ਆ ਰਿਹਾ ਸੀ। ਜਦ ਉਹ ਅਕਾਲਸਰ ਚੌਕ ਤੇ ਬਣੇ ਹਾਈਵੇ ਪੁਲ ਤੇ ਪੁੱਜਾ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਣ ਨੇ ਪਿਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਸ ਦਾ ਲੜਕਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਇਕ ਪ੍ਰਰਾਈਵੇਟ ਹਸਪਤਾਲ ਵਿਚ ਲਿਜਾਂਦੇ ਸਮੇਂ ਉਸ ਦੀ ਰਾਸਤੇ ਵਿਚ ਮੌਤ ਹੋ ਗਈ। ਪੁਲਿਸ ਨੇ ਮਿ੍ਤਕ ਵਿਅਕਤੀ ਦੇ ਪਿਤਾ ਦੇ ਬਿਆਨ ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਾਹਣ ਚਾਲਕ ਦੇ ਖਿਲਾਫ਼ ਮਾਮਲ ਦਰਜ ਕਰ ਲਿਆ ਹੈ।